Punjab Budget 2023 : ਸਿਹਤ, ਸਿੱਖਿਆ, ਖੇਤੀਬਾੜੀ ਤੇ ਰੁਜ਼ਗਾਰ ਦੇ ਖੇਤਰ ‘ਚ ਅਹਿਮ ਐਲਾਨ, ਕੋਈ ਨਵਾਂ ਟੈਕਸ ਨਹੀਂ

Punjab Budget 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਅੱਜ ਆਪਣਾ ਬਜਟ ਪੇਸ਼ ਕੀਤਾ ਗਿਆ। ਵਿੱਤ…

Punjab Budget 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਅੱਜ ਆਪਣਾ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 1,96,462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਚੀਮਾ ਨੇ 23161 ਕਰੋੜ ਦੇ ਘਾਟੇ ਦਾ ਬਜਟ ਪੇਸ਼ ਕੀਤਾ। ਬਜਟ ਦਾ ਕੁੱਲ ਆਕਾਰ 194638 ਕਰੋੜ ਹੈ। ਇਹ ਪਿਛਲੇ ਸਾਲ ਦੇ ਮੁਕਾਬਲੇ 26 ਫੀਸਦੀ ਜ਼ਿਆਦਾ ਹੈ।

ਭਗਵੰਤ ਮਾਨ ਸਰਕਾਰ ਨੇ ਆਪਣੇ ਦੂਜੇ ਬਜਟ ਵਿੱਚ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਰੁਜ਼ਗਾਰ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਬਜਟ ਵਿੱਚ ਕੋਈ ਵਿਵਸਥਾ ਨਹੀਂ ਕੀਤੀ ਗਈ। ਸਰਕਾਰ ਵੱਲੋਂ ਜਨਤਾ ‘ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਦਾ ਬਜਟ 2023-24 ਦੋ ਭਾਗਾਂ ਵਿੱਚ ਹੋਣ ਜਾ ਰਿਹਾ ਹੈ। 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ ਸ਼ੁਰੂ ਹੋਇਆ ਹੈ ਅਤੇ 24 ਮਾਰਚ ਤੱਕ ਚੱਲੇਗਾ। ਬਜਟ ਪੇਸ਼ ਹੋਣ ਤੋਂ ਬਾਅਦ ਬਜਟ ‘ਤੇ ਬਹਿਸ ਹੋਵੇਗੀ। ਦੱਸ ਦੇਈਏ ਕਿ 22 ਮਾਰਚ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 24 ਮਾਰਚ ਨੂੰ ਵਿਧਾਨ ਸਭਾ ਦੀ ਕਾਰਵਾਈ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ।

 

 

Leave a Reply

Your email address will not be published. Required fields are marked *