Punjab Budget Session: ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਮਾਮਲੇ ‘ਤੇ ਕਾਂਗਰਸ ਨੇ ‘ਆਪ’ ਨੂੰ ਘੇਰਿਆ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ ਦੇ ਮਾਮਲੇ ਉੱਤੇ ਸਰਕਾਰ ਨੂੰ ਘੇਰਿਆ। ਇਸ ਮੌਕੇ ਕਾਂਗਰਸ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।  ਕਾਂਗਰਸ ਦਾ ਕਹਿਣਾ ਹੈ ਕਿ ਬਲਤੇਜ ਪੰਨੂ ਉੱਤੇ ਕਾਰਵਾਈ ਕਦੋਂ ਹੋਵੇਗੀ। 

ਸੁਰੱਖਿਆ ਘਟਾਉਣ ਦੀ ਸੂਚੀ ਜਨਤਕ ਕਰਨ ਵਾਲੇ ਉੱਤੇ ਕਾਰਵਾਈ ਦੀ ਮੰਗ 

ਸਦਨ ’ਚ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਨੇ ਬਲਤੇਜ ਪੰਨੂ ਜਾ ਨਾਂ ਲੈ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੀ ਸੂਚੀ ਨੂੰ ਜਨਤਕ ਕੀਤੀ ਹੈ। ਜਿਸ ਸਬੰਧੀ ਪ੍ਰਤਾਪ ਬਾਜਵਾ ਨੇ ਕੁਝ ਟਵੀਟ ਵੀ ਦਿਖਾਏ। ਜਿਸ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਫਾਈ ਦਿੰਦੇ ਹੋਏ ਵੀ ਨਜ਼ਰ ਆਏ।  

ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ 

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਜ਼ਮਾਂ ਉੱਤੇ ਕਾਰਵਾਈ ਕਰਨ ਲਈ ਦੇਰੀ ਕਿਉਂ ਕਰ ਰਹੀ ਹੈ।

Leave a Reply

Your email address will not be published. Required fields are marked *