ਚੰਡੀਗੜ੍ਹ– ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਇਆ ਹੈ। ਵਿਰੋਧੀ ਪਾਰਟੀਆਂ ਪੰਜਾਬ ‘ਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਬਹਿਸ ਕਰਵਾਉਣ ‘ਤੇ ਬਜ਼ਿੱਦ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਸੀਐਮ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ ‘ਤੇ ਬਹਿਸ ਹੋਣੀ ਚਾਹੀਦੀ ਹੈ। ਬਹਿਸ ਦੀ ਮਨਜ਼ੂਰੀ ਨਾ ਮਿਲਣ ‘ਤੇ ਵਿਰੋਧੀ ਪਾਰਟੀ ਦੇ ਵਿਧਾਇਕ ਨਾਅਰੇਬਾਜ਼ੀ ਕਰ ਰਹੇ ਹਨ।
Also Read: 4 ਸਾਲਾ ਭੈਣ ਨੇ 8 ਮਹੀਨੇ ਦੇ ਭਰਾ ਨੂੰ ਪਾਣੀ ਸਮਝ ਪਿਲਾ ਦਿੱਤਾ ਡੀਜ਼ਲ, ਮਾਸੂਮ ਦੀ ਮੌਤ
ਇਸ ਤੋਂ ਪਹਿਲਾਂ ਸਵੇਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਦੀ ਕਾਰਵਾਈ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੱਸ ਦਈਏ ਕਿ 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।
Also Read: ‘ਸ਼ਮਸ਼ੇਰਾ’ ਦਾ ਟ੍ਰੇਲਰ ਹੋਇਆ ਰਿਲੀਜ਼, ਡਕੈਤ ਦੇ ਰੋਲ ‘ਚ ਰਣਬੀਰ ਮਚਾਉਣਗੇ ਧਮਾਲ



