ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ : ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਅੱਜ ਬੁੱਧਵਾਰ ਨੂੰ ਹੋਵੇਗੀ ਜਿਸ ਵਿਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਕਾਇਆ ਪਏ ਮੁੱਦਿਆਂ ’ਤੇ ਮੋਹਰ ਲੱਗਣ ਦੀ…

ਚੰਡੀਗੜ੍ਹ : ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਅੱਜ ਬੁੱਧਵਾਰ ਨੂੰ ਹੋਵੇਗੀ ਜਿਸ ਵਿਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਕਾਇਆ ਪਏ ਮੁੱਦਿਆਂ ’ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਦੀ ਇਸ ਮੀਟਿੰਗ ਵਿਚ ਤਿੰਨ ਨਵੀਆਂ ਸਬ-ਤਹਿਸੀਲਾਂ ਬਣਾਏ ਜਾਣ ਨੂੰ ਵੀ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ।ਇਹ ਮੀਟਿੰਗ ਸ਼ਾਮੀ 4 ਵਜੇ ਪੰਜਾਬ ਭਵਨ ਵਿਖੇ ਕੀਤੀ ਜਾਵੇਗੀ।

Also Read : ਬਿਨਾਂ ਸਹਿਮਤੀ ਦੇ ਨਿੱਜੀ ਫੋਟੋਆਂ ਤੇ ਵੀਡੀਓਜ਼ ਨੂੰ ਸਾਂਝਾ ਕਰਨ ‘ਤੇ Twitter ਨੇ ਲਾਈ ਪਾਬੰਦੀ

ਇਸ ਤੋਂ ਇਲਾਵਾ ਲਖੀਮਪੁਰ ਖੀਰੀ (Lakhimpur Khiri) ’ਚ ਮਾਰੇ ਗਏ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ 50-50 ਲੱਖ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ ਵੀ ਦਿੱਤੀ ਜਾਣੀ ਹੈ। ਹਾਲਾਂਕਿ ਇਹ ਰਾਸ਼ੀ ਪਹਿਲਾਂ ਦਿੱਤੀ ਜਾ ਚੁੱਕੀ ਹੈ ਜਿਸ ਦੀ ਪ੍ਰਵਾਨਗੀ ਬਾਕੀ ਹੈ।ਇਸ ਵਜ਼ਾਰਤੀ ਮੀਟਿੰਗ ਵਿਚ ਵਜ਼ੀਫ਼ਾ ਸਕੀਮ ਅਤੇ ਕਿਸਾਨੀ ਨਾਲ ਸੰਬੰਧਤ ਹੋਰ ਏਜੰਡੇ ਆਉਣ ਦੀ ਵੀ ਸੰਭਾਵਨਾ ਹੈ। ਚਰਚੇ ਹਨ ਕਿ ਨੌਕਰੀਆਂ ਵਿਚ ਪੰਜਾਬੀਆਂ ਲਈ ਤਰਜੀਹੀ ਕੋਟਾ ਨਿਸ਼ਚਿਤ ਕੀਤੇ ਜਾਣ ਦਾ ਏਜੰਡਾ ਵੀ ਪੇਸ਼ ਹੋ ਸਕਦਾ ਹੈ।

Leave a Reply

Your email address will not be published. Required fields are marked *