ਲੁਧਿਆਣਾ : ਭਾਰਤ ਦਾ ਮਾਨਚੈਸਟਰ ਹੋਣ ਵਾਲਾ ਲੁਧਿਆਣਾ ਇਸ ਵਾਰ ਪੰਜਾਬ ਸਰਕਾਰ ਲਈ ਪ੍ਰੋਗਰੈਸਿਵ ਪੰਜਾਬ ਇਨਵੈਸਟ 2022 ਦਾ ਧੁਰਾ ਬਣਨ ਜਾ ਰਿਹਾ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਕਿੰਗਜ਼ ਵਿਲਾ ਵਿਲੇਜ ਰਿਜ਼ੌਰਟ ਦੇ ਵਿੱਚ ਇਸ ਵਾਰ ਇਹ ਸਮਿਟ ਹੋਵੇਗਾ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਣੇ ਪੰਜਾਬ ਕੈਬਨਿਟ ਦੇ ਮੰਤਰੀ ਅਤੇ ਹੋਰ ਲੀਡਰ ਵੀ ਹਿੱਸਾ ਲੈਣਗੇ ਅਤੇ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ ਪੰਜਾਬ ਅੰਦਰ ਨਿਵੇਸ਼ ਕਰਨ ਦਾ ਸੱਦਾ ਦੇਣਗੇ।
Also Read : ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦਾ ਵੱਡਾ ਐਲਾਨ
ਇੱਥੇ ਇਹ ਵੀ ਖਾਸ ਹੈ ਕਿ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੁਧਿਆਣਾ ਵਿੱਚ ਕਦੇ ਪੰਜਾਬ ਕੈਬਨਿਟ ਦੀ ਮੀਟਿੰਗ ਨਹੀਂ ਹੋਈ ਪਰ ਇਸ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ 27 ਅਕਤੂਬਰ ਨੂੰ ਲੁਧਿਆਣਾ ਦੇ ਸਰਕਿਟ ਹਾਊਸ ਵਿੱਚ ਹੋਵੇਗੀ, ਜਿਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੀਆਂ ਹਨ। ਲੁਧਿਆਣਾ ਦੇ ਸਰਕਿਟ ਹਾਊਸ ਦਾ ਜਾਇਜ਼ਾ ਲਿਆ ਗਿਆ। ਸਰਕਿਟ ਹਾਊਸ ਦੇ ਸੁੰਦਰੀਕਰਨ ਲਈ ਲਗਾਤਾਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਸਨ।
Also Read : ਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਗੁਰਨਾਮ ਚੜੂਨੀ ਵੱਲੋਂ ਵੱਡਾ ਐਲਾਨ
ਰੰਗ ਰੋਗਨ ਪਾਰਕਿੰਗ ਦੀ ਵਿਵਸਥਾ ਸੁਰੱਖਿਆ ਨੂੰ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਮੌਕੇ ‘ਤੇ ਜਾਇਜ਼ਾ ਲੈਣ ਪਹੁੰਚੇ, ਜਿਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਸਮਿੱਥ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਚੇਚੇ ਪ੍ਰਬੰਧ ਕਰਵਾਏ ਜਾ ਸਕਣ। ਹਾਲਾਂਕਿ ਸਰਕਿਟ ਹਾਊਸ ਵਿੱਚ ਜਗ੍ਹਾ ਦੀ ਕਮੀ ਹੋਣ ਕਰਕੇ ਅਤੇ ਪਾਰਕਿੰਗ ਦੀ ਸਮੱਸਿਆ ਕਰਕੇ ਪ੍ਰਸ਼ਾਸਨ ਹਾਲੇ ਵੀ ਦੁਚਿੱਤੀ ‘ਚ ਹੈ ਕਿ ਕੈਬਨਿਟ ਦੀ ਬੈਠਕ ਇੱਥੇ ਹੀ ਕਰਵਾਉਣੀ ਹੈ ਜਾਂ ਕਿਤੇ ਹੋਰ ਪਰ ਤਿਆਰੀਆਂ ਜ਼ਰੂਰ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੀਆਂ ਹਨ।



