ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ ਦਰਸ਼ਨੀ ਡਿਓਡੀ ਢਾਹੇ ਜਾਣ ਦੇ ਮਾਮਲੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਨੂੰ ਮੰਦਭਾਗੀ ਘਟਨਾ ਦੱਸੀ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਤੇ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਦਖਲਅੰਦਾਜੀ ਨਹੀਂ ਕੀਤੀ ਜਾਵੇਗੀ।
ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਕਿ ਇਹ ਇਕ ਧਾਰਮਿਕ ਮਸਲਾ ਹੈ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਨ ਆਉਂਦਾ ਹੈ।


