ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਈਸ ਚਾਂਸਲਰ ਦਾ ਅਸਤੀਫਾ ਕੀਤਾ ਪ੍ਰਵਾਨ

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਹ ਅਸਤੀਫਾ ਖੁਦ ਪੰਜਾਬ ਦੇ ਮੁੱਖ…

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਹ ਅਸਤੀਫਾ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਵਾਨ ਕੀਤਾ ਗਿਆ ਹੈ। ਦਰਅਸਲ ਮਾਮਲਾ ਕਾਫੀ ਭੱਖ ਗਿਆ ਸੀ। ਇਥੋਂ ਤੱਕ ਕਿ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਉਠਣ ਲੱਗੀ ਸੀ। ਵਿਰੋਧੀ ਪਾਰਟੀਆਂ ਵਲੋਂ ਵੀ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਪਰ ਬੀਤੇ ਦਿਨੀਂ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ’ਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਚਾਨਕ ਦੌਰਾ ਕੀਤਾ ਗਿਆ ਸੀ। ਇਸ ਦੌਰਾਨ ਜਿੱਥੇ ਹੋਰ ਬਹੁਤ ਸਾਰੀਆਂ ਕਮੀਆਂ ਸਾਹਮਣੇ ਆਈਆਂ ਸਨ, ਉੱਥੇ ਹਸਪਤਾਲ ਦੇ ਚਮੜੀ ਵਿਭਾਗ ਵਿਚ ਲੱਗੇ ਬੈੱਡਾਂ ਦੇ ਗਲੇ ਸੜੇ ਗੱਦਿਆਂ ਨੂੰ ਵੇਖ ਕੇ ਸਿਹਤ ਮੰਤਰੀ ਵੱਲੋਂ ਆਪਣੇ ਗੁੱਸੇ ਨੂੰ ਨਾ ਰੋਕੇ ਜਾਣ ਦੀ ਸੂਰਤ ਵਿੱਚ ਮੌਕੇ ’ਤੇ ਹੀ ਮੌਜੂਦ ਵੀ.ਸੀ ਡਾ. ਰਾਜ ਬਹਾਦਰ ਨੂੰ ਉਸੇ ਗਲੇ ਸੜੇ ਗੱਦੇ ’ਤੇ ਲੇਟਣ ਨੂੰ ਆਖ਼ ਦਿੱਤਾ ਸੀ। ਇਸ ਕਾਰਵਾਈ ਨੂੰ ਸਹਿਣ ਨਾ ਕਰਦਿਆਂ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। 

Leave a Reply

Your email address will not be published. Required fields are marked *