ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੰਡੀਗੜ੍ਹ ‘ਚ ਮੀਟਿੰਗ ਹੋਈ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਦੋਵਾਂ ਰਾਜਾਂ ਦੇ ਅਧਿਕਾਰੀ ਵੀ ਮੌਜੂਦ ਹਨ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੇ ਕੋਲ ਦੇਣ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀ ਹੈ।
ਸੀਐੱਮ ਮਾਨ ਦਾ ਕਹਿਣਾ ਹੈ ਕਿ ਪਾਣੀ ਦੀ ਇਕ ਵੀ ਬੂੰਦ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀ ਧਰਤੀ ਹੇਠਲਾ ਪਾਣੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀ ਪਹਿਲਾ ਹੀ ਡਾਰਕ ਜੋਨ ਵਿੱਚ ਹਾਂ। ਸੀਐੱਮ ਮਾਨ ਦਾ ਕਹਿਣਾ ਹੈ ਕਿ ਅਸੀਂ ਮਾਣਯੋਗ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਵਾਧੂ ਨਹੀ ਹੈ।
ਸੀਐੱਮ ਭਗਵੰਤ ਮਾਨ ਨੇ ਮੀਟਿੰਗ ਵਿੱਚ ਕਿਹਾ ਹੈ ਕਿ ਹੜ੍ਹਾਂ ਵੇਲੇ ਪੰਜਾਬ ਤੋਂ ਪਾਣੀ ਲੈਣ ਲਈ ਇਨਕਾਰ ਕਿਓ ਕਰਦੇ ਹੋ। ਉਨ੍ਹਾਂ ਦਾ ਕਹਿਣਾ ਹੈ ਕਿ ਹੜ੍ਹ ਕਾਰਨ ਸਾਡਾ ਕਿੰਨ੍ਹਾ ਨੁਕਾਸਾਨ ਹੋਇਆ ਹੈ ਉਸ ਲਈ ਕੋਣ ਜਿੰਮੇਵਾਰ ਹੈ।
ਜਨਵਰੀ ‘ਚ ਹੋਵੇਗੀ ਸੁਪਰੀਮ ਕੋਰਟ ਦੀ ਸੁਣਵਾਈ
ਇਹ ਮੀਟਿੰਗ ਭਾਰਤ ਸਰਕਾਰ ਦੀ ਬੇਨਤੀ ‘ਤੇ ਹੋ ਰਹੀ ਹੈ। ਕਿਉਂਕਿ ਕੇਂਦਰ ਸਰਕਾਰ ਨੇ ਵੀ ਐੱਸਵਾਈਐੱਲ ਸਬੰਧੀ ਕੀਤੇ ਜਾਣ ਵਾਲੇ ਸਰਵੇਖਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਜਨਵਰੀ 2024 ਵਿੱਚ ਹੋਣ ਵਾਲੀ ਸੁਣਵਾਈ ਦਾ ਜਵਾਬ ਦੇਣਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਹੋਵੇਗੀ



