ਪੰਜਾਬ ਮੁੱਖ ਮੰਤਰੀ ਵੀ ਪੈਟਰੋਲ-ਡੀਜ਼ਲ ‘ਤੇ ਦੇਣ ਪੰਜਾਬ ਵਾਸੀਆਂ ਨੂੰ ਰਾਹਤ: ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਮਾਨ ਨੂੰ ਛੂਹਣ ਵਾਲੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਨੀ ਸਰਕਾਰ ਨੂੰ ਕੀਮਤਾਂ…

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਮਾਨ ਨੂੰ ਛੂਹਣ ਵਾਲੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਨੀ ਸਰਕਾਰ ਨੂੰ ਕੀਮਤਾਂ ਵਿਚ ਕਟੌਤੀ ਕਰਨ ਦੀ ਮੰਗ ਕੀਤੀ ਹੈ।

Also Read: J-K: ਦੀਵਾਲੀ ਮੌਕੇ ਸੈਨਿਕਾਂ ਵਿਚਾਲੇ ਪਹੁੰਚੇ PM ਮੋਦੀ, ਕਿਹਾ- ‘ਪਰਿਵਾਰ ਵਿਚਾਲੇ ਆਇਆ ਹਾਂ’

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਤੇਲ ਦੀਆਂ ਵੱਧ ਰਹੀਆਂ ਉੱਚੀਆਂ ਕੀਮਤਾਂ ਪੀ. ਬੀ. ਆਈ. ਐੱਸ. ਦੀ ਜੇਬ ਨੂੰ ਖਾ ਰਹੀਆਂ ਹਨ। ਕੇਂਦਰ ਵੱਲੋਂ ਦਰਾਂ ’ਚ ਕੀਤੀ ਗਈ ਕਟੌਤੀ ਅੱਧਾ ਮਾਪਦੰਡ ਹੈ। ਉਨ੍ਹਾਂ ਕਿਹਾ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਵੀ ਮੰਗ ਕਰਦੇ ਹਨ ਕਿ ਚਰਨਜੀਤ ਸਿੰਘ ਚੰਨੀ ਬਾਕੀ ਸੂਬਿਆਂ ਵੱਲ ਧਿਆਨ ਦਿੰਦੇ ਹੋਏ ਪੰਜਾਬ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 10 ਫ਼ੀਸਦੀ ਦੀ ਕਟੌਤੀ ਕਰਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਪੰਜਾਬ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। 

Also Read: ਫਰੀਦਕੋਟ ਬੇਅਦਬੀ ਕੇਸ ਦੀ ਜਾਂਚ ਲਈ 8 ਨਵੰਬਰ ਨੂੰ ਸੁਨਾਰੀਆ ਜਾਵੇਗੀ ਪੰਜਾਬ ਪੁਲਿਸ

ਜ਼ਿਕਰਯੋਗ ਹੈ ਕਿ ਦੀਵਾਲੀ ਤੋਂ ਬੁੱਧਵਾਰ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ। ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਇਹ ਫ਼ੈਸਲਾ ਅੱਜ ਸਵੇਰ ਤੋਂ ਲਾਗੂ ਹੋ ਗਿਆ ਹੈ। ਵਿੱਤ ਮੰਤਰਾਲਾ ਨੇ ਕਿਹਾ ਕਿ ਹਾਲ ਹੀ ਦੇ ਮਹੀਨਿਆਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਿਸ਼ਵ ਪੱਧਰ ‘ਤੇ ਉਛਾਲ ਆਇਆ ਹੈ। ਨਤੀਜੇ ਵਜੋਂ, ਹਾਲ ਹੀ ਦੇ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਵਿੱਤ ਮੰਤਰਾਲਾ ਨੇ ਕਿਹਾ ਕਿ ਦੁਨੀਆ ਦੇ ਦੇਸ਼ਾਂ ‘ਚ ਹਰ ਤਰ੍ਹਾਂ ਦੀ ਊਰਜਾ ਦੀ ਕਮੀ ਅਤੇ ਵਧੀਆਂ ਕੀਮਤਾਂ ਦੇਖਣ ਨੂੰ ਮਿਲੀਆਂ ਹਨ। ਭਾਰਤ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਹਨ ਕਿ ਦੇਸ਼ ਵਿੱਚ ਊਰਜਾ ਦੀ ਕੋਈ ਕਮੀ ਨਾ ਰਹੇ।

Also Read: PSEB ਵਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੀ ਡੇਟਸ਼ੀਟ ‘ਚ ਤਬਦੀਲੀ

Leave a Reply

Your email address will not be published. Required fields are marked *