ਚੰਡੀਗੜ੍ਹ- ਪੰਜਾਬ ‘ਚ ਸੁਰੱਖਿਆ ਨੂੰ ਲੈ ਕੇ ਈਸਾਈ ਸਮਾਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਤਰਨਤਾਰਨ ਦੇ ਚਰਚ ਨੂੰ ਢਾਹੁਣ ਅਤੇ ਕਾਰ ਸਾੜਨ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਈਸਾਈ ਭਾਈਚਾਰੇ ਅਤੇ ਚਰਚਾਂ ਲਈ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਦੇ ਚੁੱਕੇ ਹਨ। ਇਸ ਦੇ ਬਾਵਜੂਦ ਤਰਨਤਾਰਨ ਕਾਂਡ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਲਈ ਖਤਰਾ ਪੈਦਾ ਹੋ ਗਿਆ ਹੈ।
Also Read: ਖਾਣ ਤੋਂ ਬਾਅਦ ਸਿਰਫ 5 ਮਿੰਟ ਕਰੋ ਇਹ ਕੰਮ, ਸ਼ੂਗਰ ਰਹੇਗੀ ਕੰਟਰੋਲ
ਹਾਈਕੋਰਟ ਨੇ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਜਾਰੀ ਕੀਤੇ ਨਿਰਦੇਸ਼
ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਵਾਸੀ ਸੁਖਜਿੰਦਰ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਜ਼ਰੂਰੀ ਹੈ। ਇਸ ਸਬੰਧੀ ਹਾਈਕੋਰਟ ਤੋਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
Also Read: ਭਾਰਤੀ ਜਲ ਸੈਨਾ ਨੂੰ ਮਿਲਿਆ INS ਵਿਕਰਾਂਤ, PM ਮੋਦੀ ਨੇ ਗਿਣਾਈਆਂ ਖੂਬੀਆਂ
ਤਰਨਤਾਰਨ ਵਿਚ ਕੀਤੀ ਗਈ ਭੰਨਤੋੜ
ਕੁਝ ਦਿਨ ਪਹਿਲਾਂ ਤਰਨਤਾਰਨ ‘ਚ ਅੱਧੀ ਰਾਤ ਨੂੰ ਕੁਝ ਲੋਕਾਂ ਨੇ ਚਰਚ ‘ਤੇ ਹਮਲਾ ਕਰ ਦਿੱਤਾ ਸੀ। ਜਿਸ ਨੇ ਚਰਚ ਦੇ ਬਾਹਰ ਪ੍ਰਭੂ ਯਿਸੂ ਅਤੇ ਮਦਰ ਮਰੀਅਮ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ। ਪੁਜਾਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਸ ਸਬੰਧੀ ਈਸਾਈ ਭਾਈਚਾਰੇ ਨੂੰ ਇਨਸਾਫ਼ ਲਈ ਧਰਨਾ ਵੀ ਦੇਣਾ ਪਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

