ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਪੀਜਾਆਈ ਵਿੱਚ ਗੁਰਦੇ ਦੀ ਪੱਥਰੀ ਦੀ ਪਰੇਸ਼ਾਨੀ ਦੇ ਕਾਰਨ ਭਰਤੀ ਕਰਵਾਇਆ ਗਿਆ ਸੀ। ਇਸਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡਿਆ ਤੇ ਦਿੱਤੀ ਸੀ।
ਪੀਜੀਆਈ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਪੀਜੀਆਈ ਵਿੱਚ ਗੁਰਦੇ ਦੀ ਭਰਤੀ ਦਾ ਆਪ੍ਰੇਸ਼ਨ ਹੋਇਆ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਦੇ ਜਰੀਏ ਦੱਸਿਆ ਸੀ ਕਿ ਉਹਨਾਂ ਦਾ ਸਫਲ ਆਪ੍ਰੇਸ਼ਨ ਹੋਇਆ। ਮਿਲੀ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ ਪੀਜੀਆਈ ਤੋਂ ਛੁੱਟੀ ਮਿਲ ਗਈ ਹੈ। ਦੱਸਣਯੋਗ ਗੱਲ ਹੈ ਕਿ ਬੀਤੇ 3 ਦਿਨ ਤੋਂ ਕੈਪਟਨ ਅਮਰਿੰਦਰ ਸਿੰਘ ਪੀਜੀਆਈ ਵਿੱਚ ਦਾਖਲ ਸੀ। ਫਿਲਹਾਲ ਡਾਕਟਰਾਂ ਨੇ ਉਹਨਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

