LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
h64322

Sidhumoosewala  Murder Case: दिवंगत गायक सिद्धू मूसेवाला हत्याकांड मामले (Sidhumoosewala  Murder Case)में मानसा कोर्ट ने आज बड़ा फैसला सुनाया है. कोर्ट ने सभी आरोपियों के खिलाफ आरोप तय कर दिए हैं. सेशन कोर्ट ने लॉरेंस बिश्नोई और जग्गू भगवानपुरिया की उस अर्जी को खारिज कर दिया है, जिसमें उन्होंने खुद को निर्दोष बताया था. इस मामले की अगली सुनवाई 20 मई को होगी. 29 मई 2022 को मानसा के जवाहरके गांव में सिद्धू मूसेवाला की गोली मारकर हत्या कर दी गई थी. उस समय वह बिना गनमैन के दो दोस्तों के साथ एक रिश्तेदार के घर जा रहा था. इस मामले में पुलिस ने 4 शूटर प्रियव्रत फौजी, अंकित सेरसा, कपिल मुंडी और कशिश को हरियाणा से गिरफ्तार किया था. उनकी मौत के बाद से परिवार लगातार न्याय की मांग कर रहा है.

bn32

मेष(Aries Horoscope)- विभिन्न क्षेत्रों में प्रभावशाली रहेंगे.उपलब्धियां हासिल करेंगे.लक्ष्य के प्रति समर्पित रहेंगे.निसंकोच आगे बढ़ेंगे.सक्रियता से कार्य करेंगे.प्रतिस्पर्धा बनाए रखेंगे.विभिन्न गतिविधियों से जुड़ेंगे.समता संतुलन बनाए रखेंगे.योग्यता प्रदर्शन में आगे बने रहेंगे.लगन से परिणाम पाएंगे.पद प्रतिष्ठा को बल मिलेगा.  वृष(Taurus Horoscope)- धर्म आस्था और अध्यात्म को बल मिलेगा.मनोरंजक कार्यां में शामिल होंगे.तेजी से आगे बढ़ेंगे.निजी संबंध संवरेंगे.स्थितियां संवार पर होंगी.आय अच्छी रहेगी.शिक्षा पर जोर रहेगा.संकोच हटेगा.लक्ष्य साधने में सफल रहेंगे.विभिन्न कार्यां में तेजी लाएंगे.निसंकोच आगे बढ़ेंगे. मिथुन(Gemini Horoscope)- अप्रत्याशित घटनाक्रम बना रह सकता है.सीख सलाह से आगे बढ़ेंगे.अतिउत्साह से बचेंगे.आवश्यक कार्यां पर फोकस बढाएंगे.रुटीन और अनुशासन अपनाएंगे.करियर कारोबार में जोखिम न उठाएं.कामकाज में स्पष्टता लाएं.स्वास्थ्य समस्याओं में लापरवाही न करें.व्यक्तिगत मामलों में सजग रहें. कर्क(Cancer Horoscope)- घर परिवार पर फोकस बना रहेगा.उद्योग व्यापार के मामलों में गति आएगी.साझा कार्यां में इच्छित सफलता की संभावना है.नेतृत्व और प्रबंधन संवारेंगे.आवश्यक मामलों में तेजी बनाए रखेंगे.साथी उपलब्धि हासिल कर सकता है.मन के रिश्ते मजबूत होंगे.आवश्यक लक्ष्यों को पूरा कर पाएंगे. सिंह(Leo Horoscope)- मेहनत परिश्रम और सेवाभावना पर भरोसा बढ़ेगा.लगन से अपेक्षित परिणाम पाएंगे.पेशेवर प्रयासों में सतर्कता रखेंगे.निरंतरता बनाए रखेंगे.कामकाजी जिम्मेदारियों को बखूबी निभाएंगे.जल्द प्रतिक्रिया न दें.तार्किकता पर जोर देंगे. उम्मीद के अनुरूप परिणाम बनेंगे.स्मार्ट वर्किंग बढ़ाएं.अनुशासन रखेंगे.सजगता बढ़ाएंगे. कन्या(Virgo Horoscope)- सभी क्षेत्रों में सक्रियता दिखाएंगे.भेंट मुलाकात में उत्साह ...

auto accident

ਚੰਡੀਗੜ੍ਹ-ਚੰਡੀਗੜ੍ਹ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਬੀਏ ਦਾ ਅੱਜ ਪਹਿਲਾ ਪੇਪਰ ਦੇਣ ਜਾਂਦੀ ਇਕ ਵਿਦਿਆਰਥਣ ਤੇ ਆਟੋ ਚਾਲਕ ਦੀ ਮੌਤ ਹੋ ਗਈ। ਇਹ ਹਾਦਸਾ ਸੁਖਨਾ ਝੀਲ ਤੋਂ ਗਵਰਨਰ ਹਾਊਸ ਨੂੰ ਜਾਂਦੀ ਸੜਕ 'ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਇੱਕ ਐਸਯੂਵੀ ਅਤੇ ਇੱਕ ਆਟੋ ਵਿਚਕਾਰ ਭਿਆਨਕ ਟੱਕਰ ਹੋਈ ਹੈ, ਜਿਸ ਦੌਰਾਨ ਆਟੋ ਦੇ ਪਰਖੱਚੇ ਉੱਡ ਗਏ। ਚਾਰ ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ। ਇਸ ਸੜਕ ਹਾਦਸੇ ਵਿਚ ਆਟੋ ਵਿਚ ਕੁੱਲ ਪੰਜ ਵਿਦਿਆਰਥਣਾਂ ਸਵਾਰ ਸਨ। ਇਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਤੇ ਬਾਕੀ ਚਾਰ ਜ਼ਖ਼ਮੀ ਹਨ। ਇਨ੍ਹਾਂ ਚਾਰ ਵਿਦਿਆਰਥੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੀ ਵਸਨੀਕ ਹੈ।ਜਦਕਿ ਜ਼ਖਮੀ ਵਿਦਿਆਰਥਣਾਂ ਲੱਦਾਖ ਦੀਆਂ ਦੱਸੀਆਂ ਜਾਂਦੀਆਂ ਹਨ। ਅਜੇ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅੰਜਲੀ ਬੀਏ ਫਾਈਨਲ ਦੀ ਵਿਦਿਆਰਥਣ ਸੀ। ਜਦੋਂ ਕਿ ਚਾਰ ਹੋਰ ਲੜਕੀਆਂ ਵਿੱਚੋਂ ਤਿੰਨ ਲੜਕੀਆਂ ਬੀਐਸਸੀ ਦੀਆਂ ਵਿਦਿਆਰਥਣਾਂ ਸਨ ਅਤੇ ਚੌਥੀ ਵਿਦਿਆਰਥਣ ਅੰਜਲੀ ਦੇ ਨਾਲ ਬੀਐਸਸੀ ਫਾਈਨਲ ਵਿੱਚ ਪੜ੍ਹ ਰਿਹਾ ਸੀ।  ਇਹ ਸਾਰੀਆਂ ਵਿਦਿਆਰਥਣਾਂ ਆਪਣੇ ਪੇਪਰ ਦੇਣ ਲਈ ਖਾਲਸਾ ਕਾਲਜ ਜਾ ਰਹੀਆਂ ਸਨ। ਉਸ ਨੇ ਮੁਹਾਲੀ ਦੇ ਨਵਾਂਗਾਓਂ ਤੋਂ ਆਟੋ ਲਿਆ ਸੀ। ਅੱਜ ਕਾਲਜ ਵਿਚ ਉਹਨਾਂ ਦਾ ਪਹਿਲਾ ਪੇਪਰ ਸੀ। ਇਸ ਹਾਦਸੇ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਟੀਮ ਨੇ ਜ਼ਖ਼ਮੀ ਵਿਦਿਆਰਥਣਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਜਦਕਿ ਵਿਦਿਆਰਥਣ ਅੰਜਲੀ ਦੀ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ।

bonni news

ਲੋਕ ਸਭਾ ਚੋਣਾਂ ਵਿਚਾਲੇ ਚੋਣ ਪ੍ਰਚਾਰ ਦੌਰਾਨ ਕਈ ਆਗੂ ਧਰਮਾਂ ਨਾਲ ਜੁੜੀਆਂ ਬਿਆਨਬਾਜ਼ੀਆਂ ਕਰ ਕੇ ਘਿਰਦੇ ਨਜ਼ਰ ਆ ਰਹੇ ਹਨ। ਹੁਣ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਇਕ ਵਿਵਾਦਿਤ ਬਿਆਨ ਵਾਇਰਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਪ੍ਰਭੂ ਯਿਸੂ ਮਸੀਹ ਵੱਡਾ ਭਰਾ ਤੇ ਸਿੱਖ ਸੱਭ ਤੋਂ ਛੋਟਾ ਬੱਚਾ’ ਹੈ।ਅੰਮ੍ਰਿਤਸਰ ਵਿਚ ਇਸਾਈ ਭਾਈਚਾਰੇ ਦੇ ਇਕ ਪ੍ਰੋਗਰਾਮ ਦੌਰਾਨ ਬੋਨੀ ਅਜਨਾਲ਼ਾ ਨੇ ਕਿਹਾ, ‘2024 ਦਾ ਸੱਭ ਤੋਂ ਵੱਡਾ ਧਰਮ ਮਸੀਹ ਭਾਈਚਾਰਾ ਹੈ। ਸੱਭ ਤੋਂ ਵੱਡਾ ਭਰਾ ਪ੍ਰਭੂ ਯਿਸੂ ਮਸੀਹ ਅਤੇ ਸੱਭ ਤੋਂ ਛੋਟਾ ਭਰਾ ਸਿੱਖ ਹੈ’। ਸਿੱਖ ਭਾਈਚਾਰੇ ਵਿਚ ਇਸ ਬਿਆਨ ਨੂੰ ਲੈ ਕੇ ਰੋਸ ਦੇਖਣ ਨੂੰ ਮਿਲ ਰਿਹਾ ਹੈ। ਬਿਆਨ ਦੀ ਨਿਖੇਧੀ ਹੋਣ ਮਗਰੋਂ ਭਾਜਪਾ ਆਗੂ ਨੇ ਮੁਆਫ਼ੀ ਵੀ ਮੰਗੀ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।ਇਕ ਵੀਡੀਓ ਜਾਰੀ ਕਰਦਿਆਂ ਅਜਨਾਲਾ ਨੇ ਕਿਹਾ, ‘ਮੇਰੀ ਅਜਿਹੀ ਕੋਈ ਗਲਤ ਭਾਵਨਾ ਨਹੀਂ ਸੀ, ਮੇਰੇ ਬਿਆਨ ਨਾਲ ਛੇੜਛਾੜ ਕੀਤੀ ਗਈ ਅਤੇ ਇਹ ਕਿਸ ਨੇ ਕੀਤੀ ਹੈ, ਉਸ ਬਾਰੇ ਮੈਨੂੰ ਪਤਾ ਹੈ। ਜਿਸ ਧਰਮ ਵਿਚ ਮੇਰਾ ਜਨਮ ਹੋਇਆ ਉਹ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ ਤੇ ਮੈਂ ਹਰੇਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ’। ਬੋਨੀ ਅਜਨਾਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।

goldy brar news

International News : ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਸ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਦਾ ਦਾਅਵਾ ਇੱਕ ਨਿਊਜ਼ ਵੈਬਸਾਈਟ ਨੇ ਕੀਤਾ ਹੈ। ਵੈੱਬਸਾਈਟ 'ਤੇ ਲਿਖਿਆ ਹੋਇਆ ਹੈ ਕਿ ਗੋਲੀ ਲੱਗਣ ਤੋਂ ਬਾਅਦ ਗੋਲਡੀ ਬਰਾੜ ਦੀ ਮੌ.ਤ ਹੋ ਗਈ ਹੈ। ਇਸ ਨਿਊਜ਼ 'ਚ ਦਾਅਵਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੂੰ 2 ਗੋਲੀਆਂ ਲੱਗੀਆਂ ਸਨ ਜਿਸ ਕਾਰਨ ਉਸ ਦੀ ਮੌ.ਤ ਹੋਈ ਹੈ।  ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਡੱਲਾ ਨੇ ਗੋਲਡੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ ਨੂੰ ਗੋ.ਲੀ ਮਾਰੀ ਹੈ। ਫਿਲਹਾਲ ਇਸ 'ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਫਰੈਜਨੋ ਵਿਚ ਦੋ ਵਿਅਕਤੀਆਂ ਉਤੇ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਹੋਈ। ਜਦੋਂ ਇਨ੍ਹਾਂ ਦੋਵਾਂ ‘ਤੇ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿਚ ਖੜ੍ਹੇ ਸਨ ਪਰ ਪੁਲਿਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ।ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਪਨਾਹ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ। ਇਹ ਸਾਰਾ ਦਾਅਵਾ ਇਕ ਅਮਰੀਕੀ ਵੈੱਬਸਾਈਟ ਨੇ ਕੀਤਾ ਹੈ ਹਾਲਾਂਕਿ Livingindianews ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਦਾ ਨਾਂ ਮਰਹੂਮ ਗਾਇਕ ਮੂਸੇਵਾਲਾ ਦੇ ਕ.ਤ.ਲ ਸਮੇਂ ਚਰਚਾ ਵਿਚ ਆਇਆ ਸੀ। ਗੋਲਡੀ ਨੂੰ ਲਾਰੈਂਸ ਬਿਸ਼ਨੋਈ ਦਾ ਸਾਥੀ ਮੰਨਿਆ ਜਾਂਦਾ ਹੈ ਅਤੇ ਉਸ ਨੂੰ ਮੂਸੇਵਾਲਾ ਕਤਲ ਕਾਂਡ ‘ਚ ਮਾਸਟਰਮਾਈਂਡ ਕਿਹਾ ਗਿਆ ਹੈ। ਕੈਨੇਡਾ ਵਿਚ ਰਹਿਣ ਵਾਲੇ ਗੋਲਡੀ ਬਰਾੜ ਦਾ ਨਾਂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਵਿਚ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਗੋਲਡੀ ਦਾ ਨਾਂ ਕਈ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਹੈ, ਜਿਸ ‘ਚ ਗੁਰੂਗ੍ਰਾਮ ‘ਚ ਦੋਹਰੇ ਕਤਲ ਦਾ ਮਾਮਲਾ ਵੀ ਸ਼ਾਮਲ ਹੈ।...

partap singh bajwa new

ਪਟਿਆਲਾ : ਬੀਤੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਦਲਵੀਰ ਗੋਲ਼ਡੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਵਿਚਾਲੇ ਦਲਵੀਰ ਗੋਲ਼ਡੀ ਬਾਰੇ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਫੁਟਕਲ ਮਾਲ ਪਾਰਟੀ ਵਿਚੋਂ ਬਾਹਰ ਜਾ ਰਿਹਾ ਹੈ। ਦੇਸ਼ ਤੇ ਸੂਬੇ ਨੂੰ ਬਚਾਉਣ ਦੀ ਸੋਚ ਰੱਖਣ ਵਾਲਾ ਕਾਂਗਰਸ ਵਿੱਚ ਹੈ ਤੇ ਰਹੇਗਾ। ਬਾਜਵਾ ਅੱਜ ਪਟਿਆਲਾ ਵਿਖੇ ਪਾਰਟੀ ਉਮੀਦਵਾਰ ਧਰਮਵੀਰ ਗਾਂਧੀ ਦੀ ਮੀਟਿੰਗ ਵਿੱਚ ਸ਼ਿਰਕਤ ਕਰਨ ਪੁੱਜੇ ਸਨ। ਗੋਲਡੀ ਵੱਲੋਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਉਤੇ ਬਾਜਵਾ ਨੇ ਕਿਹਾ ਕਿ ਦੇਸ਼ ਤੇ ਸੂਬੇ ਪ੍ਰਤੀ ਚੰਗੀ ਸੋਚ ਰੱਖਣ ਵਾਲਾ ਅੱਜ ਵੀ ਕਾਂਗਰਸ ਵਿਚ ਹੈ ਤੇ ਕੱਲ੍ਹ ਵੀ ਰਹੇਗਾ ਪਰ ਸੌਦੇਬਾਜ਼ੀ ਕਰਨ ਵਾਲੇ ਸਿਰਫ ਨਿੱਜੀ ਸਵਾਰਥ ਵਿਚ ਪਾਰਟੀ ਨੂੰ ਛੱਡ ਜਾਂਦੇ ਹਨ।ਬਾਜਵਾ ਨੇ ਕਿਹਾ ਕਿ ਗੋਲਡੀ ਦਾ ਸੰਗਰੂਰ ਸੀਟ ਉਤੇ ਆਪਣਾ ਦਾਅਵਾ ਕਰਨਾ ਠੀਕ ਨਹੀਂ ਹੈ, ਕਿਉਂਕਿ ਹਲਕਾ ਕਿਸੇ ਦੇ ਨਿੱਜੀ ਜਾਇਦਾਦ ਨਹੀਂ, ਸਗੋਂ ਪਾਰਟੀ ਨੇ ਤੈਅ ਕਰਨਾ ਹੈ ਕਿ ਕੌਣ ਕਿਸਦਾ ਮੁਕਾਬਲਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ 10 ਦਿਨ ਤੱਕ ਕਾਂਗਰਸ ਦੇ ਹੱਕ ਵਿਚ ਪ੍ਰਚਾਰ ਕਰਨ ਤੋਂ ਬਾਅਦ ਅਚਾਨਕ ਨਵਾਂ ਰਾਹ ਮਿਲਣਾ ਵੀ ਕਈ ਸਵਾਲ ਖੜ੍ਹੇ ਕਰਦਾ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਇਹ ਫੇਰਬਦਲ ਪਿੱਛੇ ਵੱਡੀ ਸੌਦੇਬਾਜ਼ੀ ਹੈ, ਜਿਸ ਦਾ ਜਲਦ ਖੁਲਾਸਾ ਹੋਵੇਗਾ।

village police

ਖੰਨਾ : ਲੋਕ ਸਭਾ ਚੋਣਾਂ ਦੇ ਭਖੇ ਮਾਹੌਲ ਵਿਚਾਲੇ ਪੰਜਾਬ ਦੇ ਖੰਨਾ ਦੇ ਪਿੰਡ ਦਹੇੜੂ ਨੂੰ ਪੁਲਿਸ ਨੇ ਤੁਰੰਤ ਸੀਲ ਕਰ ਦਿੱਤਾ ਅਤੇ ਪਿੰਡ ਦੇ ਚਾਰੇ ਪਾਸੇ ਪੁਲਿਸ ਨਜ਼ਰ ਆ ਰਹੀ ਹੈ। ਦਰਅਸਲ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇ 2-4 ਘਰਾਂ 'ਚ ਲੁਕ-ਛਿਪ ਕੇ ਨਸ਼ਾ ਵੇਚਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਕੁਝ ਘਰਾਂ 'ਚ ਨਸ਼ਾ ਵੇਚਿਆ ਜਾ ਰਿਹਾ ਹੈ ਤਾਂ ਉਹ ਪੁਲਿਸ ਪਾਰਟੀ ਸਮੇਤ ਉਥੇ ਛਾਪੇਮਾਰੀ ਕਰਨ ਲਈ ਪੁੱਜੇ। ਉਨ੍ਹਾਂ ਦੱਸਿਆ ਕਿ ਮੌਕੇ ਤੋਂ 3-4 ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ ਅਤੇ ਕੁਝ ਵਾਹਨ ਵੀ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਪੜਤਾਲ ਉਪਰੰਤ ਜਾਰੀ ਕੀਤਾ ਜਾਵੇਗਾ। ਡੀਐਸਪੀ ਦਾ ਕਹਿਣਾ ਹੈ ਕਿ ਅਸੀਂ ਇਸ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ ਚਾਹੁੰਦੇ ਹਾਂ, ਇਸ ਦੇ ਲਈ ਪੁਲਸ ਪਾਰਟੀ ਨੇ ਸਵੇਰੇ ਹੀ ਇੱਥੇ ਕੈਸੋ ਆਪ੍ਰੇਸ਼ਨ ਕੀਤਾ ਹੈ।

anupma new

Rupali Ganguly joins BJP : ਟੀਵੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਰੂਪਾਲੀ ਗਾਂਗੁਲੀ ਨੇ ਸਿਆਸੀ ਸਫਰ ਦੀ ਸ਼ੁਰੂਆਤ ਕੀਤੀ ਹੈ। ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰੂਪਾਲੀ ਫਿਲਹਾਲ ਅਨੁਪਮਾ ਸੀਰੀਅਲ ਦਾ ਹਿੱਸਾ ਹਨ। ਰੁਪਾਲੀ ਦੇ ਨਾਲ-ਨਾਲ ਫਿਲਮ ਨਿਰਦੇਸ਼ਕ ਅਮੇ ਜੋਸ਼ੀ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਅਮੇ ਨੇ ਕਈ ਮਰਾਠੀ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ।ਰੁਪਾਲੀ ਨੇ ਦਿੱਲੀ ਹੈੱਡਕੁਆਰਟਰ 'ਚ ਭਾਜਪਾ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਅਦਾਕਾਰਾ ਨੇ ਕਿਹਾ, ‘ਜਦੋਂ ਮੈਂ ਵਿਕਾਸ ਦਾ ਇਹ ਮਹਾਯੱਗ ਦੇਖਿਆ ਤਾਂ ਮੈਨੂੰ ਲੱਗਿਆ ਕਿ ਮੈਨੂੰ ਵੀ ਇਸ ਵਿਚ ਹਿੱਸਾ ਲੈਣਾ ਚਾਹੀਦਾ ਹੈ। ਮੈਨੂੰ ਤੁਹਾਡੇ ਆਸ਼ੀਰਵਾਦ ਅਤੇ ਸਮਰਥਨ ਦੀ ਲੋੜ ਹੈ। ਜੋ ਵੀ ਕਰਾਂ, ਉਹ ਸਹੀ ਅਤੇ ਚੰਗਾ ਕਰਾਂ’।

children died

ਲਾਲੜੂ ਵਿਖੇ ਦੁਖਦਾਈ ਘਟਨਾ ਵਾਪਰੀ ਹੈ। ਇਥੋਂ ਦੇ ਨਜ਼ਦੀਕੀ ਪਿੰਡ ਜੌਲਾਂ ਕਲਾਂ ’ਚ ਇੱਟਾਂ ਦੇ ਭੱਠੇ ’ਤੇ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਢਾਈ ਸਾਲਾ ਬੱਚੇ ਦੀ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਸੂਰਜ ਵਜੋਂ ਹੋਈ ਹੈ। ਇਹ ਟਰੈਕਟਰ ਟਰਾਲੀ ਵੀ ਇੱਟਾਂ ਦੇ ਭੱਠੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਥੇ ਖੇਡ ਖੇਡ ਵਿਚ ਬੱਚਿਆਂ ਨੇ ਟਰੈਕਟਰ ਸਟਾਰਟ ਕਰ ਦਿੱਤਾ। ਬੱਚਿਆਂ ਨੇ ਟਰੈਕਟਰ ਦੀ ਚਾਬੀ ਨੂੰ ਘੁੰਮਾ ਕੇ ਟਰੈਕਟਰ ਚਲਾ ਦਿੱਤਾ ਤੇ ਹਾਦਸਾ ਵਾਪਰ ਗਿਆ।ਜਾਣਕਾਰੀ ਮੁਤਾਬਕ ਭੱਠੇ 'ਤੇ ਪ੍ਰਵਾਸੀ ਮਜ਼ਦੂਰ ਕੰਮ ਕਰ ਰਿਹਾ ਸੀ ਤੇ ਉਨ੍ਹਾਂ ਦਾ ਪੁੱਤ ਸੂਰਜ ਦੋ ਹੋਰ ਬੱਚਿਆਂ ਨਾਲ ਭੱਠੇ ਨੇੜੇ ਖੇਡ ਰਿਹਾ ਸੀ। ਭੱਠੇ ਦਾ ਮੁਨਸ਼ੀ ਰਾਮ ਨਿਵਾਸ ਟਰੈਕਟਰ ਟਰਾਲੀ ਖੜ੍ਹਾ ਕਰ ਕੇ ਚਾਬੀ ਵਿਚ ਹੀ ਛੱਡ ਕੇ ਕੰਮ ਲਈ ਅੰਦਰ ਚਲਾ ਗਿਆ ਸੀ।ਖੇਡਦੇ ਹੋਏ ਦੋ ਬੱਚੇ ਟਰੈਕਟਰ ’ਤੇ ਚੜ੍ਹ ਗਏ ਅਤੇ ਸੀਟ ’ਤੇ ਬੈਠ ਗਏ। ਉਨ੍ਹਾਂ ਵਿੱਚੋਂ ਇਕ ਨੇ ਚਾਬੀ ਘੁੰਮਾ ਦਿੱਤੀ, ਜਿਸ ਨਾਲ ਟਰੈਕਟਰ ਸਟਾਰਟ ਹੋ ਗਿਆ। ਗੇਅਰ ਵਿੱਚ ਹੋਣ ਕਾਰਨ ਟਰੈਕਟਰ ਅੱਗੇ ਵਧਣ ਲੱਗਾ, ਜਿਸ ਕਾਰਨ ਟਰਾਲੀ ਦਾ ਪਿਛਲਾ ਪਹੀਆ ਹੇਠਾਂ ਖੇਡ ਰਹੇ ਸੂਰਜ ਦੇ ਸਿਰ ਉੱਤੋਂ ਦੀ ਲੰਘ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੱਚੇ ਦੀ ਲਾਸ਼ ਡੇਰਾਬੱਸੀ ਸਿਵਲ ਹਸਪਤਾਲ ’ਚ ਰਖਵਾਈ ਗਈ ਹੈ ਜਿਸ ਦਾ ਹਾਲੇ ਪੋਸਟਮਾਰਟਮ ਨਹੀਂ ਹੋ ਸਕਿਆ। 

demo news

ਲੁਧਿਆਣਾ : ਪਰਿਵਾਰ ਨਾਲ ਝਗੜੇ ਕਰ ਕੇ ਢੰਡਾਰੀ ਕਲਾਂ ਰੇਲਵੇ ਸਟੇਸ਼ਨ 'ਤੇ ਜਾ ਕੇ ਬੈਠੀ ਨਾਬਾਲਿਗਾ ਲੜਕੀ ਨੂੰ ਨੌਜਵਾਨ ਵਰਗਲਾ ਕੇ ਆਪਣੇ ਨਾਲ ਲੈ ਗਿਆ। ਮੁਲਜ਼ਮ ਉਸ ਨੂੰ ਆਪਣੇ ਘਰ ਲੈ ਗਿਆ ਜਿੱਥੇ ਉਸ ਦੇ ਦੋਸਤ ਪਹਿਲਾਂ ਹੀ ਮੌਜੂਦ ਸਨ। ਮੁਲਜ਼ਮਾਂ ਨੇ ਨਾਬਾਲਗ ਨਾਲ ਸਮੂਹਿਕ ਬਲਾ.ਤਕਾਰ ਕੀਤਾ।ਮੁਲਜ਼ਮਾਂ ਨੇ ਵੀਹ ਦਿਨਾਂ ਤੱਕ ਨਾਬਾਲਿਗਾ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਕਿਸੇ ਤਰ੍ਹਾਂ ਉਹ ਮੁਲਜ਼ਮਾਂ ਦੇ ਚੁੰਗਲ ਤੋਂ ਬਚ ਕੇ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚ ਗਈ ਅਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ 'ਤੇ ਦੋਸ਼ ਸਹੀ ਪਾਏ ਅਤੇ ਨਾਬਾਲਿਗਾ ਦੀ ਸ਼ਿਕਾਇਤ 'ਤੇ ਸੁਖਵੀਰ, ਸੋਨੂੰ ਅਤੇ ਦੀਪਕ ਵਾਸੀ ਢੰਡਾਰੀ ਖਿਲਾਫ ਜਬਰ-ਜਨਾਹ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੀੜਤਾ ਦੀ ਮੈਡੀਕਲ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਜਗਤਪੁਰੀ ਪੁਲਿਸ ਚੌਕੀ ਦੇ ਇੰਚਾਰਜ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਆਪਣੀ ਜਾਣ-ਪਛਾਣ ਵਾਲੇ ਨੌਜਵਾਨ ਨਾਲ ਗੱਲ ਕਰਦੀ ਸੀ। ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਝਿੜਕਿਆ ਅਤੇ ਉਹ ਗੁੱਸੇ ਵਿੱਚ ਆ ਕੇ ਘਰੋਂ ਚਲੀ ਗਈ। ਉਹ 8 ਅਪ੍ਰੈਲ ਨੂੰ ਘਰੋਂ ਚਲੀ ਗਈ ਸੀ। ਉਸ ਦੇ ਪਰਿਵਾਰਕ ਮੈਂਬਰ 16 ਅਪਰੈਲ ਨੂੰ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਉਣ ਆਏ ਸਨ। ਇਸ ਤੋਂ ਬਾਅਦ ਪੁਲਿਸ ਨੇ ਨਾਬਾਲਿਗਾ ਦੀ ਭਾਲ ਕੀਤੀ।25 ਅਪ੍ਰੈਲ ਨੂੰ ਬਦਮਾਸ਼ ਲੜਕੀ ਨੂੰ ਮੱਲੀ ਫਾਰਮ ਹਾਊਸ ਨੇੜੇ ਛੱਡ ਕੇ ਫਰਾਰ ਹੋ ਗਏ। ਨਾਬਾਲਿਗਾ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਤੋਂ ਨਾਰਾਜ਼ ਹੋ ਕੇ ਘਰੋਂ ਚਲੀ ਗਈ ਸੀ। ਉਹ ਢੰਡਾਰੀ ਰੇਲਵੇ ਸਟੇਸ਼ਨ 'ਤੇ ਬੈਠੀ ਸੀ। ਉਸ ਸਮੇਂ ਉਸ ਦੀ ਮੁਲਾਕਾਤ ਸੁਖਵੀਰ ਨਾਂ ਦੇ ਲੜਕੇ ਨਾਲ ਹੋਈ। ਸੁਖਵੀਰ ਉਸ ਨੂੰ ਕੋਈ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਆਪਣੇ ਕਮਰੇ ਵਿਚ ਲੈ ਗਿਆ। ਜਿੱਥੇ ਸੁਖਵੀਰ ਦੇ ਦੋ ਦੋਸਤ ਸੋਨੂੰ ਅਤੇ ਦੀਪਕ ਪਹਿਲਾਂ ਹੀ ਮੌਜੂਦ ਸਨ।ਤਿੰਨਾਂ ਨੌਜਵਾਨਾਂ ਨੇ ਵਾਰੀ-ਵਾਰੀ ਉਸ ਨਾਲ ਬਲਾ.ਤਕਾਰ ਕੀਤਾ। ਮੁਲਜ਼ਮ ਸੁਖਵੀਰ ਮੁੱਲਾਂਪੁਰ ਦਾ ਰਹਿਣ ਵਾਲਾ ਹੈ ਅਤੇ ਵਿਆਹਿਆ ਹੋਇਆ ਹੈ, ਜਦਕਿ ਬਾਕੀ ਸੋਨੀ ਅਤੇ ਦੀਪਕ ਪਰਵਾਸੀ ਹਨ।