ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ SYL ਦਾ ਮੁੱਦੇ ਚੱਲਦਾ ਆ ਰਿਹਾ ਹੈ ਜਿਸ ਕਾਰਨ ਇਸ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਦੋਵੇ ਸਰਕਾਰਾਂ ਨੂੰ 4 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਸਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ
ਉਹਨਾਂ ਨੇ ਕਿਹਾ ਕਿ ਇਸ ਮਸਲੇ ਤੇ ਦੋਵਾਂ ਸਰਕਾਰਾਂ ਵੱਲੋਂ ਗੱਲਬਾਤ ਰਾਹੀ ਚੰਗਾ ਹੱਲ ਨਿਕਲੇਗਾ ਇਸਦੀ ਮੈਨੂੰ ਆਸ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੈਨੂੰ ਆਸ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਚਾਰ ਮਹੀਨੇ ਦੇ ਅੰਦਰ ਦੋਵੇ ਹੀ ਸਰਕਾਰਾਂ ਇਸ ਮਸਲੇ ਤੇ ਹੱਲ ਕੱਢ ਲੈਣਗੇ। ਇਸ ਮਸਲੇ ਦਾ ਹਲ ਗੱਲਬਾਤ ਨਾਲ ਨਿਕਲ ਜਾਵੇ ਇਹੀ ਦੋਵੇ ਸਰਕਾਰਾਂ ਲਈ ਸਹੀ ਰਹੇਗਾ।

