ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ CM ਚੰਨੀ, ਪੀੜਤਾਂ ਨਾਲ ਕੀਤੀ ਮੁਲਾਕਾਤ (ਵੀਡੀਓ)

ਲੁਧਿਆਣਾ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ। ਬਾਅਦ ‘ਚ ਉਨ੍ਹਾਂ ਨੇ ਧਮਾਕੇ ‘ਚ ਜ਼ਖਮੀ ਹੋਏ ਲੋਕਾਂ ਦਾ ਹਾਲ…

ਲੁਧਿਆਣਾ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ। ਬਾਅਦ ‘ਚ ਉਨ੍ਹਾਂ ਨੇ ਧਮਾਕੇ ‘ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਉਨ੍ਹਾਂ ਨੇ ਮੌਕੇ ‘ਤੇ ਮਜੂਦ ਅਧਿਕਾਰੀਆਂ ਤੋਂ ਘਟਨਾ ਦੀ ਸਾਰੀ ਜਾਣਕਾਰੀ ਲਈ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਏ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਦੇਖੋ ਵੀਡੀਓ

 

 

Leave a Reply

Your email address will not be published. Required fields are marked *