ਪੰਜਾਬ CM ਚੰਨੀ ਨੇ ਗਣਤੰਤਰ ਦਿਹਾੜੇ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 73ਵੇਂ ਗਣਤੰਤਰ ਦਿਹਾੜੇ ਦੀਆਂ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਮੁੱਖ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 73ਵੇਂ ਗਣਤੰਤਰ ਦਿਹਾੜੇ ਦੀਆਂ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਇਹ ਮਹੱਤਵਪੂਰਨ ਹੈ ਕਿ ਅਸੀਂ ਆਪਣੇ ਸੰਵਿਧਾਨ ਦੇ ਮੂਲ ਆਧਾਰ ਪ੍ਰਭੂੱਸਤਾ, ਸਮਾਜਵਾਦ, ਧਰਮ ਨਿਰਪੱਖਤਾ, ਜਮਹੂਰੀਅਤ, ਨਿਆਂ, ਆਜ਼ਾਦੀ, ਬਰਾਬਰੀ, ਭਾਈਚਾਰਾ, ਮਨੁੱਖੀ ਮਾਣ ਅਤੇ ਏਕਤਾ ਨੂੰ ਯਾਦ ਰੱਖੀਏ।

Also Read: ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.86 ਲੱਖ ਨਵੇਂ ਮਾਮਲੇ ਦਰਜ, 665 ਲੋਕਾਂ ਦੀ ਮੌਤ

 

ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਸਾਨੂੰ ਸਭ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨੂੰ ਬਰਕਰਾਰ ਅਤੇ ਸੁਰੱਖਿਅਤ ਰੱਖਣ ਦਾ ਪ੍ਰਣ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ‘ਚ 26 ਜਨਵਰੀ ਦਾ ਦਿਨ ਬਹੁਤ ਖ਼ਾਸ ਮਹੱਤਵ ਰੱਖਦਾ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ, ਭਾਵ ਦੇਸ਼ ‘ਚ ਕਾਨੂੰਨ ਦੇ ਰਾਜ ਦੀ ਸ਼ੁਰੂਆਤ ਹੋਈ ਸੀ। ਇਸ ਦਿਨ ਭਾਰਤ ਦੀ ਸਾਰੀ ਸੱਤਾ ਦੇਸ਼ ਵਾਸੀਆਂ ਦੇ ਹੱਥ ‘ਚ ਦੇ ਦਿੱਤੀ ਗਈ ਸੀ। ਇਸ ਲਈ ਹਰ ਸਾਲ ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

Also Read: 73ਵਾਂ ਗਣਤੰਤਰ ਦਿਵਸ: ਇਨ੍ਹਾਂ ਸਿਆਸੀ ਹਸਤੀਆਂ ਨੇ ਦਿੱਤੀਆਂ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ

Leave a Reply

Your email address will not be published. Required fields are marked *