ਚੰਡੀਗੜ੍ਹ: ਪੰਜਾਬੀ ਲੋਕ ਗਾਇਕਾ (Punjabi folk singer) ਗੁਰਮੀਤ ਬਾਵਾ ਦੇ ਦੇਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵਿੱਟਰ (Twitter) ’ਤੇ ਗੁਰਮੀਤ ਬਾਵਾ ਨਾਲ ਆਪਣੀ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਗੁਰਮੀਤ ਬਾਵਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਹੋਇਆ ਹੈ। ਪੰਜਾਬੀ ਲੋਕ ਸੰਗੀਤ ’ਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। ਮੇਰੀਆਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਦਿਲੀ ਸੰਵੇਦਨਾ ਅਤੇ ਪ੍ਰਾਥਨਾਵਾਂ ਹਨ।
Also Read: ਕੈਪਟਨ ਅਮਰਿੰਦਰ ਸਿੰਘ ਨੇ ਇਸ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨ
ਜ਼ਿਕਰਯੋਗ ਹੈ ਕਿ ਪੰਜਾਬੀ ਸੰਗੀਤ ਜਗਤ ’ਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਗੁਰਮੀਤ ਬਾਵਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਅੱਜ ਅੰਮ੍ਰਿਤਸਰ ਵਿਖੇ ਉਨ੍ਹਾਂ ਨੇ ਆਖ਼ਰੀ ਸਾਹ ਲੈਂਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ। ਗੁਰਮੀਤ ਬਾਵਾ ਨੇ 45 ਸੈਕਿੰਡ ’ਚ ਲੰਮੀ ਹੇਕ ਲਗਾਉਣ ਦਾ ਰਿਕਾਰਡ ਆਪਣੇ ਨਾਂ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਸ਼ਟਰੀ ਐਵਾਰਡ ਸਮੇਤ ਕਈ ਹੋਰ ਸਨਮਾਨ ਵੀ ਮਿਲੇ ਸਨ।
Also Read: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂ



