ਪੰਜਾਬ CM ਮਾਨ ਦੀ ਸੰਗਰੂਰ ਵਾਸੀਆਂ ਨੂੰ ਸੌਗਾਤ, ਜਲਦ ਮਿਲੇਗਾ ਮੈਡੀਕਲ ਕਾਲਜ

ਸੰਗਰੂਰ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਸੰਗਰੂਰ ਵਿਚ ਇਕ ਸਸਤਾ ਤੇ ਚੰਗਾ…

ਸੰਗਰੂਰ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਸੰਗਰੂਰ ਵਿਚ ਇਕ ਸਸਤਾ ਤੇ ਚੰਗਾ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਦਿੱਤੀ ਹੈ।

Also Read: ਪਟਿਆਲਾ ਦੇ ਕਾਲੀ ਦੇਵੀ ਮੰਦਰ ਨੇੜੇ ਦੋ ਭਾਈਚਾਰਿਆਂ ਵਿਚਾਲੇ ਜ਼ਬਰਦਸਤ ਟਕਰਾਅ (ਵੀਡੀਓ)

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਸਰਕਾਰ ਆਪਣੇ ਵਾਅਦੇ ਮੁਤਾਬਿਕ ਲੋਕਾਂ ਨੂੰ ਚੰਗਾ ਅਤੇ ਸਸਤਾ ਇਲਾਜ ਦੇਣ ਲਈ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇਕ ਮੈਡੀਕਲ ਕਾਲਜ ਮਿਲ ਰਿਹਾ ਹੈ, ਜਿਸਦਾ ਸੰਗਰੂਰ, ਬਰਨਾਲਾ, ਮਲੇਰਕੋਟਲਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਲਾਭ ਮਿਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਨੂੰ ਇਲਾਕੇ ਦੇ ਲੋਕਾਂ ਲਈ ਤੋਹਫ਼ਾ ਦੱਸਿਆ ਹੈ।

Also Read: ਭਿਆਨਕ ਗਰਮੀ ‘ਚ ਕੋਲੇ ਦੀ ਕਮੀ ਨੇ ਵਧਾਇਆ ਬਿਜਲੀ ਸੰਕਟ, ਕਾਂਗਰਸ ਦੇ ਮੋਦੀ ਸਰਕਾਰ ‘ਤੇ ਨਿਸ਼ਾਨੇ

 

Leave a Reply

Your email address will not be published. Required fields are marked *