ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਨੇੜੇ ਵੀ ਸਿਆਸੀ ਗਰਗਰਮੀਆਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਮੁੱਖ ਮੰਤਰੀ ਦਾ ਕਾਫਲਾ ਸਿਸਵਾਂ ਫਾਰਮ ਤੋਂ ਨਿਕਲ ਕੇ ਸਰਕਾਰੀ ਰਿਹਾਇਸ਼ ਪਹੁੰਚ ਗਿਆ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਕੁਝ ਵਿਧਾਇਕ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਮਿਲਣ ਪਹੁੰਚੇ ਹਨ।
ਪੜੋ ਹੋਰ ਖਬਰਾਂ: ‘ਚਿਕਨ ਬਰਗਰ’ ‘ਚੋਂ ਨਿਕਲੀ ਇਨਸਾਨੀ ਉਂਗਲ, ਦੇਖ ਔਰਤ ਦੇ ਉੱਡੇ ਹੋਸ਼
ਦੱਸ ਦਈਏ ਕਿ ਇਸ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਦੁਪਹਿਰੇ ਤਕਰੀਬਨ ਸਾਢੇ 3 ਵਜੇ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੋਈ ਵੱਡਾ ਐਲਾਨ ਵੀ ਕੀਤਾ ਜਾ ਸਕਦਾ ਹੈ। ਕਿਆਸ ਲਾਏ ਜਾ ਰਹੇ ਹਨ ਕਿ ਇਸ ਦੌਰਾਨ ਪੰਜਾਬ ਮੁੱਖ ਮੰਤਰੀ ਆਪਣੇ ਅਸਤੀਫੇ ਸਬੰਧੀ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਸ਼ਾਮ ਪੰਜ ਵਜੇ ਸੀਪੀਐੱਲ ਦੀ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਮੁੱਖ ਮੰਤਰੀ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਹਾਈ ਕਮਾਨ ਵਲੋਂ ਹਰੀਸ਼ ਚੌਧਰੀ ਤੇ ਅਜੇ ਮਕਾਨ ਨੂੰ ਬਤੌਰ ਆਬਜ਼ਰਵਰ ਇਸ ਮੀਟਿੰਗ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਖਬਰਾਂ ਹਨ ਕਿ ਇਸ ਮੀਟਿੰਗ ਵਿਚ ਹਰੀਸ਼ ਰਾਵਤ ਵੀ ਚੰਡੀਗੜ੍ਹ ਪਹੁੰਚ ਰਹੇ ਹਨ।
ਪੜੋ ਹੋਰ ਖਬਰਾਂ: ਦੀਪ ਸਿੱਧੂ ਦੇ ਬਿਆਨਾਂ ਕਾਰਨ ਕਿਸਾਨ ਜਥੇਬੰਦੀਆਂ ‘ਚ ਰੋਸ, ਕੀਤੀ ਮੁਆਫੀ ਦੀ ਮੰਗ



