ਮੋਹਾਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਦੂਜੇ ਰਾਜਾਂ ਦੀਆਂ ਸਰਕਾਰਾਂ ਬਹੁਤ ਸਰਗਰਮ ਨਜ਼ਰ ਆ ਰਹੀਆਂ ਹਨ। ਪੰਜਾਬ ਅਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਵੱਲੋਂ ਲਖੀਮਪੁਰ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦੇ ਐਲਾਨ ਤੋਂ ਬਾਅਦ, ਪੰਜਾਬ ਮੰਤਰੀ ਦੀ ਤਰਫੋਂ ਇਹ ਵੀ ਕਿਹਾ ਗਿਆ ਕਿ ਸੂਬਾ ਕਾਂਗਰਸ 10,000 ਵਾਹਨਾਂ ਦੇ ਕਾਫਲੇ ਨਾਲ ਵੀਰਵਾਰ ਨੂੰ ਲਖੀਮਪੁਰ ਲਈ ਰਵਾਨਾ ਹੋਵੇਗਾ ਇਸ ਦੇ ਨਾਲ ਹੀ ਸੀਨੀਅਰ ਕਾਂਗਰਸੀ ਨੇਤਾ ਹਰੀਸ਼ ਰਾਵਤ ਵੀਰਵਾਰ ਸਵੇਰੇ ਉੱਤਰਾਖੰਡ ਦੇ ਰਾਮਨਗਰ ਤੋਂ 1000 ਵਾਹਨਾਂ ਦੇ ਕਾਫਲੇ ਨਾਲ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਹੇ ਹਨ।’
Also Read : ਸੁਪਰੀਮ ਕੋਰਟ ਨੇ ਲਖੀਮਪੁਰ ‘ਚ ਹੋਈ ਹਿੰਸਾ ਦਾ ਖੁਦ ਲਿਆ ਨੋਟਿਸ, ਅੱਜ ਹੋਵੇਗੀ ਸੁਣਵਾਈ
ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਸਰਕਾਰ ਵਿੱਚ ਮੰਤਰੀ ਬਣੇ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਦੇ ਪੀੜਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪੰਜਾਬ ਕਾਂਗਰਸ 7 ਅਕਤੂਬਰ ਯਾਨੀ ਅੱਜ 10,000 ਵਾਹਨਾਂ ਦੇ ਕਾਫਲੇ ਨਾਲ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੋਦੀ ਸਰਕਾਰ ਦੇ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਕਾਂਗਰਸੀ ਮੰਤਰੀਆਂ, ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਨਾਲ ਮੋਹਾਲੀ ਤੋਂ ਲਖੀਮਪੁਰ ਖੀਰੀ ਵੱਲ ਮਾਰਚ ਕਰਨਗੇ।
Also Read : ਪੰਜਾਬ ਦੇ ਵਿਕਾਸ ਲਈ ਸਰਗਰਮ ਦਿਖੇ CM ਚੰਨੀ, ਦੇਰ ਰਾਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਇਸ ਲਈ ਪੂਰੇ ਰੂਟ ਦਾ ਬਲੂ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਦੇ ਨਾਲ ਜੋ ਭਾਜਪਾ ਦੀ ਸਰਕਾਰ ਨੇ ਕੀਤਾ ਹੈ, ਇਹ ਰੋਸ ਮਾਰਚ ਉਸ ਦੇ ਵਿਰੋਧ ਦੇ ਤੌਰ ’ਤੇ ਕੱਢਿਆ ਜਾ ਰਿਹਾ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਸਵੇਰੇ ਵੀਰਵਾਰ ਨੂੰ ਕਰੀਬ 10 ਹਜ਼ਾਰ ਗੱਡੀਆਂ ਦਾ ਕਾਫ਼ਲਾ ਮੋਹਾਲੀ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਵੀ ਕਿਹਾ ਕਿ ਇਸ ਕਾਫ਼ਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਕਾਂਗਰਸ ਕਰਮਚਾਰੀ ਸ਼ਿਰੱਕਤ ਕਰਨਗੇ।


