ਕੈਪਟਨ ਦੇ ਪਾਰਟੀ ਤੋਂ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਤੋਂ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਇਸ ਤੋਂ…

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਤੋਂ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਵਲੋਂ ਸਾਰੇ ਵਿਧਾਇਕਾਂ ਦੀ ਪੰਜਾਬ ਭਵਨ ਵਿਚ ਮੀਟਿੰਗ ਸੱਦੀ ਗਈ ਹੈ।

Also Read: BSF ਦੇ ਜਵਾਨਾਂ ਨੇ ਹਿੰਦ-ਪਾਕਿ ਬਾਰਡਰ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੀਂ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਰੱਖਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਆਪਣਾ 7 ਪੇਜਾਂ ਦਾ ਅਸਤੀਫਾ ਭੇਜਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਅਸਤੀਫੇ ਵਿਚ ਆਪਣਾ ਗੁੱਸਾ ਵੀ ਕੱਢਿਆ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤੁਰੰਤ ਪਾਰਟੀ ਛੱਡਣ ਲਈ ਗੱਲ ਲਿਖੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਖਿਲਾਫ ਅੱਧੀ ਰਾਤ ਨੂੰ ਸਾਜ਼ਿਸ਼ ਰਚੀ ਗਈ। ਕਾਂਗਰਸ ਨੇ ਪੰਜਾਬ ਨੂੰ ਗੈਰ-ਤਜ਼ਰਬੇਕਾਰਾਂ ਦੇ ਹੱਥ ਸੌਂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਉੱਤੇ ਵੱਡਾ ਹਮਲਾ ਬੋਲਦਿਆਂ ਉਨ੍ਹਾਂ ਨੂੰ ਪਾਕਿਸਤਾਨ ਪ੍ਰਸਤ ਆਖਿਆ ਹੈ। 

Also Read: ਵੱਡੀ ਖਬਰ: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਨੂੰ ‘BYE’, ਕੀਤਾ ਨਵੀਂ ਪਾਰਟੀ ਦਾ ਐਲਾਨ

Leave a Reply

Your email address will not be published. Required fields are marked *