ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਨੇ ਜ਼ਿਮਣੀ ਚੋਣਾਂ ਨੂੰ ਲੈਕੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ‘ਚ ਬਗਾਵਤ ਦੇ ਸੁਰ ਦੇਖਣ ਨੂੰ ਮਿਲ ਰਹੇ ਹਨ। ਇਸੇ ਬਗਾਵਤ ਦੇ ਦੌਰਾਨ ਪ੍ਰਦੇਸ਼ ਕਾਂਗਰਸ ਪਾਰਟੀ ਨੇ ਇਕ ਮੀਟਿੰਗ ਰੱਖੀ ਹੈ।
ਦੱਸਿਆ ਜਾ ਰਿਹਾ ਹੈ ਕਿ ਜ਼ਿਮਣੀ ਚੋਣਾਂ ਦੀ ਰਣਨੀਤੀ ਨੂੰ ਲੈਕੇ ਚਰਚਾ ਕੀਤਾ ਜਾਵੇਗੀ। ਇਹਨਾਂ ਹੀ ਨਹੀਂ ਐਲਾਨੇ ਗਏ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਨੂੰ ਹਾਈਕਮਾਨ ਕੋਲ ਭੇਜੇ ਜਾ ਸਕਦੇ ਹਨ। ਇਹ ਬੈਠਕ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਹੋਵੇਗੀ।

