ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਅੱਜ ਪਾਰਲੀਮੈਂਟ ਦੇ ਬਾਹਰ ਕਾਂਗਰਸੀ ਮੈਂਬਰ ਪਾਰਲੀਮੈਂਟਾਂ ਨੇ ਰੋਸ ਪ੍ਰਦਰਸ਼ਨ ਕੀਤਾ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਨੋਖਾ ਅੰਦਾਜ ਅਪਣਾਇਆ ਗਿਆ। ਜਾਖੜ ਆਪਣੇ ਨਾਲ ਦੇ ਮੈਂਬਰ ਪਾਰਲੀਮੈਂਟਾਂ ਗੁਰਜੀਤ ਔਜਲਾ, ਸੰਤੋਖ ਸਿੰਘ ਚੌਧਰੀ, ਰਵਨੀਤ ਬਿੱਟੂ ਸਮੇਤ ਹੱਥਾਂ ‘ਚ ਪਿਆਜ ਤੇ ਆਲੂ ਫੜ ਪਾਰਲੀਮੈਂਟ ਬਾਹਰ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਹਿੰਦੇ ਨਜ਼ਰ ਆਏ |
ਦਰਅਸਲ ਪ੍ਰਧਾਨ ਮੰਤਰੀ ਦੀ ਵੀਰਵਾਰ ਨੂੰ ਪੰਜਾਬ ਫੇਰੀ ਤੋਂ ਨਾਖੁਸ਼ ਜਾਖੜ ਅਨੁਸਾਰ ਮੋਦੀ ਸਰਕਾਰ ਵੱਲੋਂ ਰੈਲੀ ਦੌਰਾਨ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜਿਥੇ ਆਲੂ ਕਿਸਾਨ ਦੀ ਸਭ ਤੋਂ ਵੱਡੀ ਮੰਡੀ ਹੈ, ਉਥੇ ਕਿਸਾਨਾਂ ਨੂੰ ਨਿਰਾਸ਼ਾ ਹੀ ਮਿਲੀ। ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਕੁਝ ਨਹੀਂ ਸੰਵਾਰਿਆ ਜਿਸ ਕਾਰਨ ਅੱਜ ਉਹ ਮੋਦੀ ਦੀ ਪਹਿਲੀ ਰੈਲੀ ‘ਚ ਬਰੰਗ ਵਾਪਸ ਮੁੜਨ ਦਾ ਵਿਰੋਧ ਕਰ ਰਹੇ ਹਨ |
Watch Video
