ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈਕੇ ਦਿੱਲੀ ਵਿਖੇ ਕਾਂਗਰਸ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੁਨਿਲ ਜਾਖੜ ਦੇ ਹੀ ਕੋਲ ਰਹੇਗੀ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧ ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਆਸ਼ਾ ਕੁਮਾਰੀ ਨੇ ਜਾਖੜ ਦੇ ਹੱਕ ਚ ਨਾਰਾ ਮਾਰਿਆ ਸੀ। ਦਸ ਦਈਏ ਕਿ ਸੁਨਿਲ ਜਾਖੜ ਨੇ ਲੋਕਸਭਾ ਚੋਣਾਂ ਤੋਂ ਬਾਅਦ ਅਸਤੀਫਾ ਦਿੱਤਾ ਸੀ। ਖੈਰ ਉਹਨਾਂ ਕੋਲ ਹੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਰਹੇਗੀ।

