ਅੱਜ ਵਿਧਾਇਕਾਂ ਕੋਲ CM ਚੁਣਨ ਦਾ ਮੌਕਾ: ਮੁਹੰਮਦ ਮੁਸਤਫਾ

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਕਲੇਸ਼ ਦਰਮਿਆਨ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਇਕਾਈ ਦੀ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।…

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਕਲੇਸ਼ ਦਰਮਿਆਨ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਇਕਾਈ ਦੀ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਨੂੰ ਇਸ ਸਬੰਧ ਵਿਚ ਐਲਾਨ ਕੀਤਾ। ਇਸ ਵਿਚਾਲੇ ਸਾਬਕਾ ਆਈਪੀਐੱਸ ਮੁਹੰਮਦ ਮੁਸਤਫਾ ਦਾ ਟਵੀਟ ਵਾਇਰਲ ਹੋਣ ਲੱਗਿਆ ਹੈ।

ਪੜੋ ਹੋਰ ਖਬਰਾਂ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ

ਇਸ ਮੀਟਿੰਗ ਤੋਂ ਪਹਿਲਾਂ ਹੀ ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫਾ ਨੇ ਇੱਕ ਟਵੀਟ ਕੀਤਾ ਹੈ। ਦੱਸ ਦਈਏ ਕਿ ਮੁਸਤਫਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤਕ ਸਲਾਹਕਾਰ ਹਨ। ਉਨ੍ਹਾਂ ਨੇ ਅੱਜ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ।

ਪੜੋ ਹੋਰ ਖਬਰਾਂ: ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰ

ਦੱਸ ਦਈਏ ਕਿ ਸਾਬਕਾ ਆਈਪੀਐੱਸ ਅਧਿਕਾਰੀ ਮੁਹੰਮਦ ਮੁਸਤਫਾ ਨੇ ਕਿਹਾ ਹੈ ਕਿ 2017 ਵਿੱਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਅਫ਼ਸੋਸ ਦੀ ਗੱਲ ਹੈ ਕਿ ਵਿਵਾਦਪੂਰਨ ਢੰਗ ਨਾਲ ਕਾਂਗਰਸੀਆਂ ਨੂੰ ਅਜੇ ਤੱਕ ਕਾਂਗਰਸ ਦਾ ਕੋਈ ਚੰਗਾ ਨੇਤਾ ਨਹੀਂ ਮਿਲਿਆ। ਸਾਢੇ ਚਾਰ ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਅੱਜ ਪਾਰਟੀ ਕੋਲ ਇੱਕ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ਹੈ।

Leave a Reply

Your email address will not be published. Required fields are marked *