ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਹਿੰਸਾ ਪ੍ਰਭਾਵਿਤ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਪ੍ਰਭਾਵਿਤ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਕਰਨ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਸੀਤਾਪੁਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਦੇ ਸਮਰਥਨ ਵਿੱਚ ਟਵੀਟ ਕਰਦਿਆਂ ਕਿਹਾ ਕਿ ਜਦੋਂ ਸ਼ੱਕ ਹੋਵੇ ਤਾਂ ਸੱਚ ਦੇ ਮਾਰਗ ‘ਤੇ ਚੱਲੋ, ਨੈਤਿਕ ਕਦਰਾਂ ਕੀਮਤਾਂ ਨਾਲ ਕਦੇ ਵੀ ਸਮਝੌਤਾ ਨਾ ਕਰੋ। ਇੱਕ ਹੋਰ ਟਵੀਟ ਵਿੱਚ, ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਤੱਕ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਦੇ ਪਿੱਛੇ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਅਤੇ ਪ੍ਰਿਯੰਕਾ ਗਾਂਧੀ ਨੂੰ ਸਾਡੇ ਨੇਤਾ ਹੋਣ ਦੇ ਨਾਤੇ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਮਾਰਚ ਕਰੇਗੀ।
Also Read : ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਚੰਨੀ, ਰਵਨੀਤ ਬਿੱਟੂ ਅਤੇ ਕੁਲਜੀਤ ਨਾਗਰਾ ਵੀ ਮੋਜੂਦ
ਤੁਹਾਨੂੰ ਦੱਸ ਦੇਈਏ ਕਿ ਪ੍ਰਿਯੰਕਾ ਨੂੰ ਧਾਰਾ 107/116 ਅਤੇ 151 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਉਸ ਨੂੰ ਪੀਏਸੀ ਪਰਿਸਰ ਵਿੱਚ ਹੀ ਇੱਕ ਆਰਜ਼ੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ, ਪਾਰਟੀ ਦੇ ਸੀਨੀਅਰ ਨੇਤਾ ਦੀਪੇਂਦਰ ਹੁੱਡਾ ਅਤੇ ਪ੍ਰਦੇਸ਼ ਪ੍ਰਧਾਨ ਅਜੈ ਕੁਮਾਰ ਲੱਲੂ ਸਮੇਤ 11 ਲੋਕਾਂ ਦੇ ਖਿਲਾਫ ਸ਼ਾਂਤੀ ਭੰਗ ਕਰਨ ਦੇ ਲਈ FIR ਦਰਜ ਕੀਤੀ ਗਈ ਹੈ।




