Punjab  Crackdown on Gangsters: “ਗੈਂਗਸਟਰਾਂ ਵਿਰੁੱਧ ਜੰਗ”, ਆਪਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕਾਂ ‘ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਗ੍ਰਿਫਤਾਰ, 48 ਘੰਟਿਆਂ ਵਿੱਚ 2,500 ਮੁਲਜ਼ਮ ਗ੍ਰਿਫਤਾਰ

Punjab  Crackdown on Gangsters: ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਆਪਣੀ ਫੈਸਲਾਕੁੰਨ…

DAY 108 OF GANGSTRAN TE VAAR: PUNJAB POLICE CONDUCTS 548 RAIDS; 261 HELD, 6KG HEROIN ON DAY 433 OF YUDH NASHIAN VIRUDH

Punjab  Crackdown on Gangsters:

ਚੰਡੀਗੜ੍ਹ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਆਪਣੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੀਆਂ ਟੀਮਾਂ ਨੇ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੱਜ ਲਗਾਤਾਰ ਦੂਜੇ ਦਿਨ ਵਿਦੇਸ਼ੀ  ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਜੰਗ ਦਾ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮਕ 72 ਘੰਟੇ ਲੰਬੀ ਕਾਰਵਾਈ ਆਰੰਭੀ  ਸੀ, ਜਿਸ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਲਗਭਗ 12,000 ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ, ਨੂੰ ਰਾਜ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।

Punjab  Crackdown on Gangsters-

ਆਪ੍ਰੇਸ਼ਨ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਪੁਲਿਸ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ ਦੇ) ਅਰਪਿਤ ਸ਼ੁਕਲਾ, ਜੋ ਇਸ ਚੱਲ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਮੋਹਾਲੀ ਪੁੱਜੇ ਸਨ, ਨੇ ਕਿਹਾ, ‘‘ਆਪ੍ਰੇਸ਼ਨ ਦੇ ਦੂਜੇ ਦਿਨ ਰਾਜ ਭਰ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ 1186 ਸਹਿਯੋਗੀਆਂ ਅਤੇ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ ਹੁਣ 2500 ਹੋ ਗਈ ਹੈ।’’ ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ 1314 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ਸੰਗਠਿਤ ਅਪਰਾਧ ਦਾ ਸਮਰਥਲ ਕਰਨ ਵਾਲੀ ਸਹਾਇਤਾ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰਨ ਲਈ ਵਿੱਤੀ ਨੈੱਟਵਰਕ, ਲੌਜਿਸਟਿਕਸ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਲਿੰਕਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’

ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ-

ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦਿੱਤੀ ਜਾ ਸਕਦੀ ਹੈ ।’’ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ  ਦੀ ਜਾਣਕਾਰੀ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਹੋਰ ਜਾਣੋ: Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-1-2026

ਖਬਰਾਂ ਦੇ ਅਪਡੇਟਸ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *