ਸੂਬੇ ਦੀਆਂ ਜ਼ਿਮਨੀ ਚੋਣਾਂ ‘ਤੇ ਮੁੱਖ ਚੋਣ ਕਮਿਸ਼ਨ ਨੇ ਕਹੀ ਇਹ ਵੱਡੀ ਗੱਲ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਪੰਜਾਬ ਦੇ ਚਾਰ ਵਿਧਾਨਸਭਾ ਹਲਕਿਆਂ ‘ਚ ਜਿਮਨੀ ਚੋਣਾਂ ਹੋਈਆਂ। ਸੂਬੇ ‘ਚ  74.66 % ਵੋਟਾਂ ਪਈਆਂ ਹਨ। ਦਸ ਦਈਏ ਕਿ ਸ਼੍ਰੋਮਣੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਪੰਜਾਬ ਦੇ ਚਾਰ ਵਿਧਾਨਸਭਾ ਹਲਕਿਆਂ ‘ਚ ਜਿਮਨੀ ਚੋਣਾਂ ਹੋਈਆਂ। ਸੂਬੇ ‘ਚ  74.66 % ਵੋਟਾਂ ਪਈਆਂ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਦਾਖਾ, ਮੁਕੇਰੀਆਂ, ਫਗਵਾੜਾ ਅਤੇ ਜਲਾਲਾਬਾਦ  ਸੀਟਾਂ ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆਂ ਸੀ। ਕਾਬਿਲੇਗੌਰ ਹੈ ਕਿ ਵੋਟਿੰਗ ਦੌਰਾਨ ਕਈ ਥਾਵਾਂ ਤੇ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਤਕਰਾਰ ਹੋਈ ਹੈ।

Election Commission

ਇਸ ਤੋਂ ਇਲਾਵਾ ਕਈ ਉਮੀਦਵਾਰਾਂ ਵੱਲੋਂ ਚੋਣ ਜਾਬਤੇ ਦੀ ਵੀ ਉਲੰਘਣਾ ਵੀ ਕੀਤੀ ਗਈ। ਉੱਥੇ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਵੱਖ ਵੱਖ ਹਲਕਿਆਂ ਚੋਂ ਕਰੀਬ 26 ਸ਼ਿਕਾਇਤਾਂ ਸਾਹਮਣੇ ਆਈਆਂ ਹਨ।

Election

ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਕਈ ਥਾਵਾਂ ਤੇ ਈਵੀਐਮ ਮਸ਼ੀਨ ਦੇ ਖਰਾਬ ਹੋਣ ਦੀ ਜਾਣਕਾਰੀ ਹਾਸਿਲ ਹੋਈ ਸੀ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਈਵੀਐਮ ਵੀਵੀਪੈਟ ਨੂੰ ਹੁਣ ਸੁਰੱਖਿਅਤ ਜਗ੍ਹਾ ਤੇ ਰੱਖਿਆ ਗਿਆ ਹੈ ਅਤੇ ਇਸਦੀ ਨਿਗਰਾਨੀ ਲਈ ਕੇਂਦਰੀ ਫੋਰਸ ਤੈਨਾਤ ਕੀਤੀ ਗਈ ਹੈ।

Leave a Reply

Your email address will not be published. Required fields are marked *