ਪੰਜਾਬ ਚੋਣਾਂ : ਚੋਣ ਕਮਿਸ਼ਨ ਦੀ ਅਪੀਲ, ਕਿਹਾ ‘ਆਪਣੀ ਕੀਮਤੀ ਵੋਟ ਪਾਉਣਾ ਨਾ ਭੁੱਲਿਓ’

ਚੰਡੀਗੜ : ਪੰਜਾਬ ਵਿਚ ਭਲਕੇ ਸਵੇਰੇ 8 ਵਜੇ ਤੋਂ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਹੋਣ ਵਾਲੀ ਹੈ। ਇਸ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਨੇ…

ਚੰਡੀਗੜ : ਪੰਜਾਬ ਵਿਚ ਭਲਕੇ ਸਵੇਰੇ 8 ਵਜੇ ਤੋਂ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਹੋਣ ਵਾਲੀ ਹੈ। ਇਸ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਨੇ ਸੂਬਾ ਵਾਸੀਆਂ ਨੂੰ ਵੱਧ ਚੜ੍ਹ ਕੇ ਚੋਣਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪੰਜਾਬ ਚੋਣ ਕਮਿਸ਼ਨ ਨੇ ਟਵਿੱਟਰ ਹੈਂਡਲ ਰਾਹੀਂ ਅਪੀਵ ਕੀਤੀ ਕਿ 20 ਫਰਵਰੀ 2022 ਨੂੰ ਆਪਣੀ ਕੀਮਤੀ ਵੋਟ ਪਾਉਣਾ ਨਾ ਭੁੱਲਿਓ।

Also Read: ਚਰਨਜੀਤ ਚੰਨੀ ਨੂੰ ਕਿਉਂ ਮਿਲੀ CM ਚਿਹਰੇ ਦੀ ਮਨਜ਼ੂਰੀ? ਮਿਸੇਜ਼ ਚੰਨੀ ਨੇ ਦੱਸਿਆ ਕਾਰਨ

 

ਇਸ ਤੋਂ ਇਵਾਲਾ ਅੱਜ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ। ਮੁੱਖ ਚੋਣ ਅਫਸਰ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਜੇਕਰ ਵੋਟ ਬਦਲੇ ਕੋਈ ਵਿਅਕਤੀ ਉਨਾਂ ਨੂੰ ਪੈਸਾ, ਦਾਰੂ, ਨਸ਼ੀਲਾ ਪਦਾਰਥ ਜਾਂ ਉਪਰੋਕਤ ਵਿੱਚੋਂ ਕੋਈ ਲਾਲਚ ਜਾਂ ਡਰ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਸੀਵਿਜਲ ਐਪ ਜਾਂ ਵੋਟਰ ਹੈਲਪਲਾਈਨ ਨੰ 1950 ਤੇ ਤੁਰੰਤ ਸ਼ਿਕਾਇਤ ਦਰਜ਼ ਕਰਨ।

Also Read: ਕੀ ਯੂਕਰੇਨ ‘ਤੇ ਹਵਾਈ ਹਮਲੇ ਦੀ ਤਿਆਰੀ ਕਰ ਰਿਹੈ ਰੂਸ? ਸੈਟੇਲਾਈਟ ਤਸਵੀਰਾਂ ਤੋਂ ਮਿਲੇ ਸੰਕੇਤ

Leave a Reply

Your email address will not be published. Required fields are marked *