ਸਾਬਕਾ DGP ਸੁਮੇਧ ਸੈਣੀ ਦੀ SIT ਅੱਗੇ ਪੇਸ਼ੀ, ਬੇਅਦਬੀ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਚੰਡੀਗੜ੍ਹ- ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ…

ਚੰਡੀਗੜ੍ਹ- ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ ਐੱਸਆਈਟੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਹ ਗੋਲੀਬਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਸੈਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਘਟਨਾ ਵਾਲੇ ਦਿਨ ਪੁਲਿਸ ਨੇ ਕਿਸ ਦੇ ਹੁਕਮਾਂ ‘ਤੇ ਗੋਲੀ ਚਲਾਈ ਸੀ।

Also Read: ਕਿਸਾਨ ਜਥੇਬੰਦੀਆਂ ਵਲੋਂ ਅੱਜ ਦੀ ਹੜ੍ਹਤਾਲ ਮੁਲਤਵੀ, ਦੇਰ ਰਾਤ 4 ਘੰਟੇ ਮੰਥਨ ਤੋਂ ਬਾਅਦ CM ਮਾਨ ਨੇ ਕੱਢਿਆ ਹੱਲ

ਹਾਈਕੋਰਟ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੰਮਨ
ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ।

ਹਾਈਕੋਰਟ ਨੇ ਜਾਂਚ ਤੇਜ਼ ਕਰਨ ਲਈ ਕਿਹਾ
ਹਾਈ ਕੋਰਟ ਨੇ ਸੈਣੀ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਪੰਜਾਬ ਪੁਲਿਸ ਨੂੰ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏ.ਡੀ.ਜੀ.ਪੀ. ਦੀ ਅਗਵਾਈ ਵਿੱਚ ਹੋ ਰਹੀ ਹੈ। ਇਸ ਦੇ ਨਾਲ ਹੀ ਆਈ.ਜੀ. ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।

ਸੈਣੀ ਨੇ 3 ਹਫ਼ਤਿਆਂ ਦਾ ਮੰਗਿਆ ਸੀ ਸਮਾਂ
ਇਸ ਤੋਂ ਪਹਿਲਾਂ ਸੁਮੇਧ ਸੈਣੀ ਨੂੰ ਕਰੀਬ 25 ਦਿਨ ਪਹਿਲਾਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਨੇ 3 ਹਫਤਿਆਂ ਦਾ ਸਮਾਂ ਮੰਗਿਆ ਸੀ। ਸੈਣੀ ਨੇ ਐੱਸਆਈਟੀ ਨੂੰ ਪੱਤਰ ਭੇਜਿਆ ਸੀ। ਜਿਸ ‘ਚ ਉਨ੍ਹਾਂ ਕਿਹਾ ਕਿ ਉਹ ਕਿਸੇ ਅਦਾਲਤੀ ਮਾਮਲੇ ‘ਚ ਦਿੱਲੀ ‘ਚ ਹਨ, ਇਸ ਲਈ ਪੇਸ਼ ਨਹੀਂ ਹੋ ਸਕਦੇ। ਉਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਹੈ।

Leave a Reply

Your email address will not be published. Required fields are marked *