ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਕਰਜੇ ਤੋਂ ਪਰੇਸ਼ਾਨ ਕਿਸਾਨ ਖੁਦਕੁਸ਼ੀ ਕਰਦੇ ਜਾ ਰਹੇ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਪੰਜਾਬ ਸਰਕਾਰ ਆਪਣੀ ਅੱਖਾਂ ਤੇ ਪੱਟੀ ਬਣਕੇ ਬੈਠੀ ਹੋਈ ਹੈ ਤੇ ਕਿਸਾਨ ਕਰਜੇ ਤੋ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ।
ਪੰਜਾਬ ਦੇ ਲੋਕਾਂ ਦਾ ਪੇਟ ਭਰਣ ਵਾਲਾ ਅੰਨਦੇਵਤਾ ਕਰਜੇ ਤੋਂ ਪਰੇਸ਼ਾਨ ਹੋ ਕੇ ਜਾਨ ਦੇ ਰਿਹਾ ਹੈ। ਇਸੇ ਤਰਾਂ ਹੀ ਇਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਜਸਵੀਰ ਸਿੰਘ ਨਾਂ ਦੇ ਕਿਸਾਨ ਨੇ ਕਰਜੇ ਤੋਂ ਪਰੇਸ਼ਾਨ ਹੋ ਕੇ ਜਾਨ ਦੇ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਕਿਸਾਨ ਤੇ ਕਰੀਬ 35 ਲੱਖ ਦਾ ਕਰਜਾ ਸੀ ਜਿਸ ਦੀ ਉਹ ਅਦਾਇਗੀ ਕਰਨ ਤੋਂ ਮਜਬੂਰ ਸੀ। ਅਦਾਇਗੀ ਨਾ ਕਰ ਸਕਣ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਇਸੀ ਪਰੇਸ਼ਾਨੀ ਦੇ ਚਲੱਦੇ ਉਸਨੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


