ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਤਰੀ ਭਾਰਤ ਵਿੱਚ ਮੌਸਮ ਦੇ ਮਿਜਾਜ਼ ਕਾਰਨ ਪਏ ਮੀਂਹ ਨੇ ਜਿਥੇ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਸ਼੍ਰੀ ਆਨੰਦਪੁਰ ਸਾਹਿਬ, ਜਲੰਧਰ,ਗੁਰਦਾਸਪੁਰ ਸਮੇਤ ਸਾਰੇ ਇਲਾਕਿਆਂ ‘ਚ ਤੇਜ਼ ਹਵਾਵਾਂ ਤੋਂ ਬਾਅਦ ਪਏ ਭਰਵੇਂ ਮੀਂਹ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ।
ਦਸ ਦਈਏ ਕਿ ਇਸ ਮੀਂਹ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪੰਜਾਬ ਦਾ ਤਾਪਮਾਨ ਡਿੱਗ ਕੇ 22 ਡਿਗਰੀ ਸੈਲਸੀਅਸ ‘ਤੇ ਆ ਗਿਆ। ਪਿਛਲੇ ਦਿਨਾਂ ਤੋਂ ਰੁਕ-ਰੁਕ ਕੇ ਪਏ ਮੀਂਹ ਨੇ ਤਾਪਮਾਨ ਚ ਕਾਫੀ ਗਿਰਾਵਟ ਦੇਖੀ ਗਈ ਹੈ।
ਉੱਥੇ ਹੀ ਕਿਸਾਨ ਮੱਕੀ ਦੀ ਬਿਜਾਈ ਲਈ ਵਰਖਾ ਦਾ ਇੰਤਜ਼ਾਰ ਕਰ ਰਹੇ ਸੀ ਇਸ ਭਰਵੇਂ ਦੇ ਨਾਲ ਉਹਨਾਂ ਨੂੰ ਰਾਹਤ ਮਿਲੀ ਹੈ। ਨਾਲ ਹੀ ਮੀਂਹ ਝੋਨੇ ਦੀ ਫਸਲ ਲਈ ਵੀ ਬਹੁਤ ਫਾਇਦੇਮੰਦ ਸਾਬਤ ਹੋਵੇਗੀ।

