ਚੰਡੀਗੜ੍ਹ– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 94 ਸਾਲਾ ਬਾਦਲ ਨੂੰ ਸੋਮਵਾਰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਲਿਆਂਦਾ ਗਿਆ ਸੀ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਡਾਕਟਰਾਂ ਮੁਤਾਬਕ ਬਾਦਲ ਨੂੰ ਗੈਸਟਿਕ ਦੀ ਕੋਈ ਸਮੱਸਿਆ ਸੀ। ਡਾਕਟਰਾਂ ਦੀ ਟੀਮ ਉਸ ਦੀ ਦੇਖਭਾਲ ਕਰ ਰਹੀ ਹੈ।
Also Read: Boyfriend ਪਿੱਠ ਪਿੱਛੇ ਕਰ ਰਿਹਾ ਸੀ ਅਜਿਹਾ ਕਾਰਾ, Smart Watch ਨੇ ਖੋਲੀ ਪੋਲ
ਕੋਰੋਨਾ ਪਾਜ਼ੇਟਿਵ ਸਨ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ ਜਨਵਰੀ ਵਿੱਚ ਕੋਰੋਨਾ ਹੋ ਗਿਆ ਸੀ। ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸ਼ਿਕਾਇਤ ‘ਤੇ ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ।
Also Read: RBI ਦੇ ਐਲਾਨ ਤੋਂ ਪਹਿਲਾਂ ਹੀ ਮਹਿੰਗਾ ਹੋਣ ਲੱਗਾ Loan! ਅੱਜ ਤੋਂ ਇਨ੍ਹਾਂ 3 ਬੈਂਕਾਂ ਨੇ ਵਧਾ ਦਿੱਤੀਆਂ ਵਿਆਜ ਦਰਾਂ
5 ਵਾਰ ਮੁੱਖ ਮੰਤਰੀ ਰਹਿ ਚੁੱਕੇ ਬਾਦਲ
ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1977 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਬਾਦਲ 18 ਸਾਲ ਮੁੱਖ ਮੰਤਰੀ ਰਹੇ।



