ਚੰਡੀਗੜ੍ਹ– ਜੰਗਲ ਘੁਟਾਲੇ ਵਿਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 25 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਵੀ ਤਲਬ ਕੀਤੀ ਹੈ। ਪੂਰੇ ਮਾਮਲੇ ‘ਚ ਕੀ ਦੋਸ਼ ਹਨ ਅਤੇ ਪੰਜਾਬ ਵਿਜੀਲੈਂਸ ਨੇ ਹੁਣ ਤੱਕ ਕੀ ਕਾਰਵਾਈ ਕੀਤੀ ਹੈ? ਇਸ ਬਾਰੇ ਪੂਰੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
Also Read: Jennifer Lopez ਨੇ 52 ਸਾਲ ਦੀ ਉਮਰ ‘ਚ ਕੀਤਾ ਚੌਥਾ ਵਿਆਹ, ਰੋਮਾਂਟਿਕ ਫੋਟੋ ਹੋਈ ਵਾਇਰਲ
ਉਥੇ ਹੀ ਗਿਲਜੀਆਂ ਨੂੰ ਅੰਤਰਿਮ ਰਾਹਤ ਮਿਲਣਾ ਪੰਜਾਬ ਸਰਕਾਰ ਲਈ ਵੱਡਾ ਝਟਕਾ ਹੈ। ਜੋ ਲਗਾਤਾਰ ਆਪਣੀ ਇਮੇਜ ਬਣਾਉਣ ਦੇ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਕਾਰਵਾਈ ਕਰਨ ਦਾ ਦਾਅਵਾ ਕਰ ਰਹੀ ਸੀ।
Also Read: Health Tips: ਗਲਤ ਤਰੀਕੇ ਨਾਲ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਵੱਡੇ ਨੁਕਸਾਨ, ਕੀ ਤੁਸੀਂ ਵੀ ਕਰਦੇ ਹੋ ਇਹ ਗਲਤੀ?
ਵਿਜੀਲੈਂਸ ਨੇ ਦਰਜ ਕੀਤਾ ਮਾਮਲਾ
ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮੁਹਾਲੀ ਵਿੱਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਮਾਮਲਾ ਦਰਜ ਹੁੰਦੇ ਹੀ ਗਿਲਜੀਆਂ ਗਾਇਬ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
Also Read: ‘ਕਾਤਲ ਨੂੰ ਪੇਸ਼ੀ ‘ਤੇ 200 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ’, Moosewala ਦੇ ਪਿਤਾ ਨੇ ਚੁੱਕੇ ਸਵਾਲ
ਭਤੀਜੇ ਦੀ ਗ੍ਰਿਫਤਾਰੀ
ਇਸ ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਫਿਲਹਾਲ ਦਿਲਜੀਤ ਗਿਲਜੀਆਂ ਵਿਜੀਲੈਂਸ ਰਿਮਾਂਡ ‘ਤੇ ਹਨ। ਵਿਜੀਲੈਂਸ ਦਾ ਦਾਅਵਾ ਹੈ ਕਿ ਦਲਜੀਤ ਹੀ ਮੰਤਰੀ ਚਾਚਾ ਸੰਗਤ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ। ਅਫ਼ਸਰਾਂ ਦੇ ਤਬਾਦਲੇ ਤੋਂ ਲੈ ਕੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਤੱਕ ਕਈ ਤਰ੍ਹਾਂ ਦੇ ਕੰਮਾਂ ਵਿੱਚ ਉਨ੍ਹਾਂ ਦਾ ਸਿੱਧਾ ਦਖ਼ਲ ਸੀ। ਹਾਲਾਂਕਿ ਦਲਜੀਤ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।



