ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਹੈ ਕਿ ਗੈਂਗਸਟਰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਅਤੇ ਖ਼ੁਦ ਨੂੰ ਸੁਧਾਰਨ ਲਈ ਸਮਰਪਣ ਕਰ ਦੇਣ, ਨਹੀਂ ਤਾਂ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।
Also Read: ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਮੁੰਡੀ’ ਤਿਆਰ! ਮੂਸੇਵਾਲਾ ਕਤਲਕਾਂਡ ਨੂੰ ਲੈ ਕੇ 3 ਸੂਬਿਆਂ ‘ਚ ਭਾਲ
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਕਿਸੇ ਵੀ ਕੀਮਤ ਉਤੇ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਜੋ ਨੌਜਵਾਨ ਰਾਹ ਤੋਂ ਭਟਕ ਗਏ ਹਨ, ਉਹ ਵਾਪਸ ਆ ਜਾਣ। ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ। ਨਹੀਂ ਤਾਂ ਤੁਹਾਨੂੰ ਪਤਾ ਹੀ ਹੈ ਕਿ ਗੈਂਗਸਟਰਾਂ ਦਾ ਕੀ ਹਸ਼ਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਸੂਬਾ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ। ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੁਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਵੇਖਦੇ ਹੋਏ 15 ਅਗਸਤ ਤੋਂ ਮਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ। ਪੰਜਾਬ ਵਿੱਚ ਨਵੇਂ 16 ਮੈਡੀਕਲ ਕਾਲਜ ਜਲਦ ਚਾਲੂ ਕਰ ਦਿੱਤੇ ਜਾਣਗੇ, ਜਦਕਿ ਸੂਬੇ ਵਿੱਚ 9 ਮੈਡੀਕਲ ਕਾਲਜ ਪਹਿਲਾਂ ਹੀ ਚੱਲ ਰਹੇ ਹਨ।
Also Read: ਨੀਰਵ ਮੋਦੀ ‘ਤੇ ਭਾਰਤ ਸਰਕਾਰ ਦਾ ਐਕਸ਼ਨ! 250 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਉਨ੍ਹਾਂ ਦੱਸਿਆ ਕਿ ਨਵੇਂ 16 ਮੈਡੀਕਲ ਕਾਲਜ ਚਾਲੂ ਹੋਣ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 25 ਹੋ ਜਾਵੇਗੀ ਅਤੇ ਇਹ ਮੈਡੀਕਲ ਕਾਲਜ ਲੋਕਾਂ ਨੂੰ ਹਸਪਤਾਲ ਦੀਆਂ ਸੇਵਾਵਾਂ ਵੀ ਦੇਣਗੇ।



