6th ਪੇ-ਤਨਖਾਹ ਕਮਿਸ਼ਨ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਹੜਤਾਲ

ਪਟਿਆਲਾ (ਇੰਟ.)- 6ਵੇਂ ਪੇ-ਕਮਿਸ਼ਨ (6th pay commission) ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ ਪੰਜਾਬ (punjab) ਭਰ ਦੇ ਸਮੂਹ ਛੋਟੇ-ਵੱਡੇ ਸਰਕਾਰੀ ਹਸਪਤਾਲਾਂ ‘ਤੇ ਡਿਸਪੈਂਸਰੀਆਂ ਦੇ ਡਾਕਟਰਾਂ ਨੇ…

ਪਟਿਆਲਾ (ਇੰਟ.)- 6ਵੇਂ ਪੇ-ਕਮਿਸ਼ਨ (6th pay commission) ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ ਪੰਜਾਬ (punjab) ਭਰ ਦੇ ਸਮੂਹ ਛੋਟੇ-ਵੱਡੇ ਸਰਕਾਰੀ ਹਸਪਤਾਲਾਂ ‘ਤੇ ਡਿਸਪੈਂਸਰੀਆਂ ਦੇ ਡਾਕਟਰਾਂ ਨੇ ਅੱਜ ਆਪਣੀ ਪਹਿਲਾਂ ਤੋਂ ਉਲੀਕੀ ਗਈ ਹੜਤਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਾਕਟਰਾਂ ਨੇ ਇਥੇ ਰਜਿੰਦਰਾ ਹਸਪਤਾਲ (Rajindra Hospital) ਅਤੇ ਗੌਰਮਿੰਟ ਮੈਡੀਕਲ ਕਾਲਜ ਵਿਖੇ ਪ੍ਰਦਰਸ਼ਨ ਕੀਤਾ, ਜਿਸ ਮਗਰੋਂ ਅਧਿਕਾਰੀਆਂ ਦੇ ਰਾਹੀਂ ਪੰਜਾਬ ਸਰਕਾਰ (Punjab Government)  ਦੇ ਨਾਮ ਮੰਗ ਪੱਤਰ ਵੀ ਦਿੱਤਾ। ਡਾਕਟਰਾਂ ਦੀ ਜਥੇਬੰਦੀ ਦੇ ਸੂਬਾਈ ਆਗੂ ਡਾ. ਡੀਐੱਸ ਭੁੱਲਰ (Dr. D.S. Bhullar) ਦਾ ਕਹਿਣਾ ਹੈ ਕਿ ਸਰਕਾਰ ਨੇ ਡਾਕਟਰਾਂ ਨੂੰ ਵੱਡੀ ਪੱਧਰ ‘ਤੇ ਆਰਥਿਕ ਸੱਟ ਮਾਰੀ ਹੈ।

Doctors strike in Ludhiana civil hospital against 6th pay commission

Read this- PGI ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋ. ਜਗਤਰਾਮ ਦੇ ਨਾਂ ਜੁੜੀ ਇਕ ਹੋਰ ਪ੍ਰਾਪਤੀ

ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜੁਆਇੰਟ ਗੌਰਮਿੰਟ ਡਾਕਟਰਜ਼ ਕੋ-ਆਰਡੀਨੇਸ਼ਨ ਕਮੇਟੀ ਵੱਲੋਂ 6ਵੇਂ ਪੇ-ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ ਵਿੱਚ ਓਪੀਡੀ ਸਿਹਤ ਸੇਵਾਵਾਂ ਠੱਪ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਗਰਮੀ ਦੇ ਮੌਸਮ ਵਿੱਚ ਮਰੀਜ਼ ਹਾਲੋਂ-ਬੇਹਾਲ ਹੋ ਰਹੇ ਹਨ। ਇਥੇ ਜੁਆਇੰਟ ਗੌਰਮਿੰਟ ਡਾਕਟਰਜ਼ ਕੋ-ਆਰਡੀਨੇਸ਼ਨ ਕਮੇਟੀ ਆਗੂ ਅਤੇ ਪੀਸੀਐੱਮਐੱਸ ਐਸੋਸੀਏਸ਼ਨ ਸੂਬਾਈ ਪ੍ਰਧਾਨ ਡਾ. ਗਗਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਗਗਨਦੀਪ ਸਿੰਘ ਸ਼ੇਰਗਿੱਲ ਅਤੇ ਜਥੇਬੰਦਕ ਸਕੱਤਰ ਡਾ. ਇੰਦਰਵੀਰ ਗਿੱਲ ਨੇ ਕਿਹਾ ਕਿ 6ਵੇਂ ਤਨਖਾਹ ਕਮਿਸ਼ਨ ਵੱਲੋਂ ਸਰਕਾਰੀ ਡਾਕਟਰਾਂ ਨੂੰ ਦਿੱਤੇ ਜਾਂਦੇ ਐੱਨਪੀਏ ਨੂੰ ਘਟਾਉਣ ਅਤੇ ਇਸ ਨੂੰ ਮੁੱਢਲੀ ਤਨਖਾਹ ਨਾਲੋਂ ਵੀ ਡੀ-ਲਿੰਕ ਕਰ ਦੇਣ ਨਾਲ ਰਾਜ ਦੇ ਸਮੂਹ ਸਰਕਾਰੀ ਡਾਕਟਰਾਂ ਵਿਚ ਭਾਰੀ ਰੋਸ ਹੈ।

जांलधर: सरकारी डॉक्टरों ने मांगों को लेकर शुरू की हड़ताल, OPD सेवाएं बंद -  government doctors start strike over demands

Read this- ਫਿਰੋਜ਼ਪੁਰ ‘ਚ ਵੱਡੀ ਵਾਰਦਾਤ, ਰੰਜਿਸ਼ਨ ਘਰ ‘ਚ ਦਾਖਲ ਹੋ ਚਲਾਈਆਂ ਗੋਲੀਆਂ, 1 ਜ਼ਖ਼ਮੀ

ਜਥੇਬੰਦਕ ਸਕੱਤਰ ਡਾ. ਇੰਦਰਵੀਰ ਗਿੱਲ ਨੇ ਕਿਹਾ ਕਿ ਸਰਕਾਰ ਨੇ ਐੱਨਪੀਏ ਦੀ ਕਟੌਤੀ ਕਰਕੇ ਬੇਇਨਸਫ਼ੀ ਕੀਤੀ ਹੈ। ਇਸ ਮੌਕੇ ਡਾਕਟਰਾਂ ਨੇ ਰਾਜ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਫਿਲਹਾਲ ਐਮਰਜੈਂਸੀ ਸੇਵਾਵਾਂ ਬਹਾਲ ਰੱਖੀਆਂ ਗਈਆਂ ਹਨ। ਜੇ ਸਰਕਾਰ ਨੇ ਫੈਸਲਾ ਵਾਪਸ ਨਹੀਂ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸੂਬਾ ਪੱਧਰੀ ਹੜਤਾਲ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਸਮੂਹ ਹਸਪਤਾਲਾਂ ਸਮੇਤ ਡਿਸਪੈਂਸਰੀਆਂ ਵਿੱਚ ਓਪੀਡੀ ਅਤੇ ਅਪਰੇਸ਼ਨ ਸੇਵਾਵਾਂ ਮੁਕੰਮਲ ਤੌਰ ‘ਤੇ ਬੰਦ ਰਹਿਣ ਨਾਲ ਮਰੀਜ਼ ਖੱਜਲ ਖ਼ੁਆਰ ਹੋ ਰਹੇ ਹਨ।

Leave a Reply

Your email address will not be published. Required fields are marked *