ਪੰਜਾਬ ਵਿਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਸਰਕਾਰ ਹੋਈ ਸਖਤ, ਨਿਯਮਾਂ ਦੀ ਉਲੰਘਣਾ ਕਰਨੀ ਪਵੇਗੀ ਮਹਿੰਗੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਸਖਤ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਅੱਜ ਵੀਰਵਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਸਖਤ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਅੱਜ ਵੀਰਵਾਰ ਨੂੰ ਸਰਕਾਰ ਨੇ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਜ਼ੁਰਮਾਨਾ ਰਾਸ਼ੀ ਵਿਚ ਵਾਧਾ ਕਰ ਦਿੱਤਾ ਹੈ, ਜਿਸ ਮੁਤਾਬਕ ਹੁਣ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ, ਹੋਟਲ ਅਤੇ ਰੈਸਟੋਰੈਂਟਾਂ ਵਿਚ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਣ ਉੱਤੇ 5-5 ਹਜ਼ਾਰ ਰੁਪਏ ਦਾ ਜ਼ੁਰਮਾਨਾ ਲੱਗੇਗਾ। ਇਸ ਤੋਂ ਇਲਾਵਾ ਸਮਾਜਿਕ ਇੱਕਠਾਂ ਦੌਰਾਨ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਉੱਤੇ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।ਸੀਐਮ ਕੈਪਟਨ ਨੇ ਧਾਰਮਿਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਧਾਰਮਿਕ ਅਸਥਾਨਾਂ ਉੱਤੇ ਵੀ ਕੋਰੋਨਾ ਨਾਲ ਜੁੜੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ।

ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਕਾਰਵਾਈ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ 6355 ਪੁਲਿਸ ਮੁਲਾਜ਼ਮਾਂ ਨੂੰ ਗੈਰ ਜ਼ਰੂਰੀ ਡਿਊਟੀਆਂ ਤੋਂ ਵਾਪਸ ਬੁਲਾ ਲਿਆ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਇਸ ਪ੍ਰਕਿਰਿਆ ਤੋਂ ਬਾਅਦ ਸਿਪਾਹੀ ਤੋਂ ਇੰਸਪੈਕਟਰ ਰੈਂਕ ‘ਤੇ 1800 ਹੋਰ ਪੁਲਿਸ ਕਰਮੀਆਂ ਨੂੰ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਉੱਥੇ ਹੀ ਆਰਡਮ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ 475 ਕਰਮੀਆਂ ਦੀ ਨਫਰੀ ਤੋਂ ਇਲਾਵਾ ਵਾਧੂ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਸ਼ੰਭੂ ਬੈਰੀਅਰ ਵਿਖੇ 118, ਜ਼ਿਲ੍ਹਿਆਂ ਵਿੱਚ ਸੁਰੱਖਿਆ ਡਿਊਟੀ ‘ਤੇ 191 ਅਤੇ ਆਰਮਡ ਬਟਾਲੀਅਨਾਂ ਦੇ ਗੈਰ ਸਰਕਾਰੀ ਸੰਗਠਨਾਂ ‘ਤੇ 102 ਜਵਾਨ ਲਾਏ ਗਏ ਹਨ। ਦੱਸ ਦਈਏ ਕਿ ਇਹ ਫੈਸਲਾ ਸੂਬੇ ਭਰ ਵਿੱਚ ਕੋਵਿਡ ਸਬੰਧੀ ਨਿਯਮਾਂ ਅਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਦੇ ਨਾਲ ਕਾਰਜਸ਼ੀਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਲਿਆ ਗਿਆ ਹੈ।

Leave a Reply

Your email address will not be published. Required fields are marked *