ਚੰਡੀਗੜ੍ਹ (ਇੰਟ.)- ਸੂਬੇ ਵਿਚ ਕੋਰੋਨਾ ਵਾਇਰਸ (Corona Virus) ਨੂੰ ਲੈ ਕੇ ਪੰਜਾਬ ਸਰਕਾਰ (Punjab Government) ਵਲੋਂ ਨਵੀਂਆਂ ਗਾਈਡਲਾਈਸ (Guidelines) ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਫੈਸਲਾ ਲਿਆ ਗਿਆ ਹੈ ਕਿ ਲਾਕਡਾਊਨ (Lockdown) ਹੁਣ 15 ਜੂਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਲਗਾਤਾਰ ਘੱਟ ਰਹੀ ਗਿਣਤੀ ਕਾਰਨ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਜਿੰਮ ਸੰਚਾਲਕਾਂ ਅਤੇ ਰੈਸਟੋਰੈਂਟ ਮਾਲਕਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਕਰਫਿਊ ਨਿਯਮਾਂ ਵਿਚ ਥੋੜ੍ਹੀ ਢਿੱਲ ਦਿੱਤੀ ਗਈ ਹੈ।
ਇਹ ਵੀ ਪੜੋ: ਪੀ.ਐੱਮ. ਮੋਦੀ ਨੇ ਦੇਸ਼ ਨੂੰ ਕੀਤਾ ਸੰਬੋਧਿਤ, ਵਧੇਗੀ ਕੋਰੋਨਾ ਵੈਕਸੀਨ ਦੀ ਸਪਲਾਈ
ਇਸ ਦੇ ਨਾਲ ਹੀ ਨਾਈਟ ਕਰਫਿਊ ਦਾ ਵੀ ਸਮਾਂ ਬਦਲ ਦਿੱਤਾ ਗਿਆ ਹੈ ਹੁਣ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਨਾਈਟ ਕਰਫਿਊ (Night Curfew)ਰਹੇਗਾ, ਜਦੋਂ ਕਿ ਸ਼ਨੀਵਾਰ ਦੀ ਬਜਾਏ ਹੁਣ ਸਿਰਫ ਐਤਵਾਰ (Sunday)ਨੂੰ ਹੀ ਵੀਕਐਂਡ ਕਰਫਿਊ (Weekend Lockdown)ਰਹੇਗਾ। ਕੈਪਟਨ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦਿੰਦਿਆਂ ਹੋਇਆ ਹੁਣ ਜਿੰਮ (Gym)ਅਤੇ ਰੈਸਟੋਰੈਂਟ (Restaurent) ਖੋਲ੍ਹਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਹੈ। ਸਰਕਾਰ ਨੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਭਰਤੀ ਪ੍ਰੀਖਿਆਵਾਂ ਕਰਾਉਣ ਦੇ ਹੁਕਮ ਵੀ ਦਿੱਤੇ ਹਨ। ਨਾਲ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਇਵੈਂਟ ਲਈ ਖੇਡਾਂ ਦੀ ਟ੍ਰੇਨਿੰਗ ਖੋਲ੍ਹਣ ਦੇ ਹੁਕਮ ਵੀ ਦਿੱਤੇ ਹਨ। ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਵੀ ਵਧਾ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਜਿਮ ਅਗਲੇ ਹਫਤੇ ਤੋਂ 50 ਫੀਸਦ ਕੈਪਸਿਟੀ ਨਾਲ ਖੁੱਲ੍ਹ ਸਕਣਗੇ। ਪ੍ਰਾਈਵੇਟ ਦਫ਼ਤਰ 50 ਫੀਸਦ ਨਫਰੀ ਨਾਲ ਖੁੱਲ ਸਕਦੇ ਹਨ। ਇਸ ਦੇ ਨਾਲ ਹੀ ਵਿਆਹ ਅਤੇ ਸਸਕਾਰ ਮੌਕੇ 10 ਦੀ ਥਾਂ ਹੁਣ 20 ਲੋਕ ਇਕੱਠੇ ਹੋ ਸਕਣਗੇ।
ਇਹ ਵੀ ਪੜੋ: AIIMS ਦਿੱਲੀ ‘ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ
ਤੁਹਾਨੂੰ ਦੱਸ ਦਈਏ ਕਿ ਮੁਲਕ ਵਿਚ ਹੁਣ ਕੋਰੋਨਾ ਵਾਇਰਸ ਦੇ ਮਾਮਲੇ ਘੱਟਣੇ ਸ਼ੁਰੂ ਹੋ ਗਏ ਹਨ, ਜਦੋਂ ਕਿ ਠੀਕ ਹੋਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਸੂਬਿਆਂ ਵਿਚ ਵੀ ਕੋਰੋਨਾ ਵਾਇਰਸ ਦੇ ਘੱਟ ਮਾਮਲੇ ਵੇਖਣ ਨੂੰ ਮਿਲ ਰਹੇ ਹਨ, ਜਦੋਂ ਕਿ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵਧੇਰੇ ਹੋ ਗਈ ਹੈ। ਮੁਲਕ ਵਿਚ ਵੈਕਸੀਨੇਸ਼ਨ ਸਪਲਾਈ ਵੀ ਵਧਾ ਦਿੱਤੀ ਗਈ ਹੈ ਅਤੇ ਵੱਧ ਤੋਂ ਵੱਧ ਲੋਕ ਵੈਕਸੀਨੇਸ਼ਨ ਕਰਵਾ ਰਹੇ ਹਨ ਤਾਂ ਜੋ ਇਸ ਭਿਆਨਕ ਮਹਾਮਾਰੀ ਨੂੰ ਹਰਾਇਆ ਜਾ ਸਕੇ।





