ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਸਬੰਧੀ ਨਵੀਆਂ ਹਦਾਇਤਾਂ ਜਾਰੀ, ਫਾਲੋਅ ਕਰਨੇ ਪੈਣਗੇ ਇਹ ਨਿਯਮ

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਅੱਜ ਮੁੜ ਤੋਂ ਰਿਵਿਊ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ…

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਅੱਜ ਮੁੜ ਤੋਂ ਰਿਵਿਊ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਪੜੋ ਹੋਰ ਖਬਰਾਂ: PM ਮੋਦੀ ਦਾ ਵੱਡਾ ਐਲਾਨ: 14 ਅਗਸਤ ‘ਵੰਡ ਤਬਾਹੀ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ

ਪੰਜਾਬ ਸਰਕਾਰ ਵਲੋਂ ਕੀਤੀ ਗਈ ਇਸ ਮੀਟਿੰਗ ਵਿਚ ਸੂਬੇ ਵਿਚ ਕੋਰੋਨਾ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਕੋਰੋਨਾ ਸੂਬੇ ਵਿਚ ਬਾਹਰੋ ਆਉਣ ਵਾਲੇ ਸਾਰੇ ਲੋਕਾਂ ਲਈ ਕੋਰੋਨਾ ਵੈਕਸੀਨੇਸ਼ਨ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਆਰਟੀਪੀਸੀਆਰ ਰਿਪੋਰਟ ਵੀ ਦੇਖੀ ਜਾਵੇਗੀ। ਸੂਬਾ ਸਰਕਾਰ ਵਲੋਂ ਇਨ੍ਹਾਂ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਪੜੋ ਹੋਰ ਖਬਰਾਂ: ਰਾਹਤ: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 478 ਲੋਕਾਂ ਦੀ ਗਈ ਜਾਨ

ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਵੀ ਸਖਤੀ ਦਿਖਾਈ ਗਈ ਹੈ। ਹੁਕਮ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਅਧਿਆਪਕਾਂ ਤੇ ਸਟਾਫ ਮੈਂਬਰਾਂ ਨੂੰ ਕੋਰੋਨਾ ਵਾਇਰਸ ਦੀਆ ਦੋਵੇਂ ਖੁਰਾਕਾਂ ਲੱਗੀਆਂ ਹੋਣਗੀਆਂ ਉਹ ਹੀ ਸਕੂਲ ਆ ਸਕਣਗੇ। ਸਕੂਲ ਦੇ ਅੰਦਰ ਕਲਾਸਾਂ ਵਿਚ ਇਕ ਬੈਂਚ ਉੱਤੇ ਇਕੋ ਬੱਚਾ ਬੈਠੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਟਵੀਟ ਵਿਚ ਦੱਸਿਆ ਕਿ ਹੁਣ ਤੱਕ 41 ਸਕੂਲੀ ਬੱਚੇ ਤੇ ਇਕ ਸਟਾਫ ਮੈਂਬਰ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਰੋਜ਼ਾਨਾ 10 ਹਜ਼ਾਰ ਬੱਚਿਆਂ ਦੇ ਕੋਰੋਨਾ ਵਾਇਰਸ ਟੈਸਟ ਕਰਵਾਉਂ ਦੇ ਵੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਨਿਯਮਾਂ ਨੂੰ ਸੋਮਵਾਰ ਤੋਂ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਹੋਏ ਹਨ।

ਪੜੋ ਹੋਰ ਖਬਰਾਂ: ਪੀੜਤ ਮਹਿਲਾ ਵਲੋਂ ਹਾਈਕੋਰਟ ‘ਚ ਅਰਜ਼ੀ ਦਾਇਰ, ਵਧ ਸਕਦੀਆਂ ਨੇ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ

Leave a Reply

Your email address will not be published. Required fields are marked *