ਸੂਬੇ ‘ਚ ਨਾਜਾਇਜ਼ ਕਾਲੋਨੀਆਂ ‘ਚ ਰਹਿ ਰਹੇ ਲੋਕਾਂ ਲਈ ਪੰਜਾਬ ਸਰਕਾਰ ਦਾ ਫਰਮਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਾਜ਼ਾਇਜ਼ ਕਲੋਨੀਆਂ ‘ਚ ਰਹਿਣ ਵਾਲੇ ਲੋਕਾਂ ਨੂੰ ਪੰਜਾਬ ਸਰਕਾਰ ਜਲਦ ਹੀ ਵੱਡੀ ਰਾਹਤ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਾਜ਼ਾਇਜ਼ ਕਲੋਨੀਆਂ ‘ਚ ਰਹਿਣ ਵਾਲੇ ਲੋਕਾਂ ਨੂੰ ਪੰਜਾਬ ਸਰਕਾਰ ਜਲਦ ਹੀ ਵੱਡੀ ਰਾਹਤ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਬਿਨੈ ਕਰਨ ਲਈ ਸਮਾਂ ਵਧਾ ਦਿੱਤਾ ਹੈ। ਇਸ ਮਾਮਲੇ ਚ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਭਵਨ ਚ ਹੋਈ ਬੈਠਕ ਦੌਰਾਨ ਫੈਸਲਾ ਹੋਇਆ।

CM Captain

ਉਹਨਾਂ ਨੇ ਕਿਹਾ ਕਿ ਕਲੋਨਾਈਜ਼ਰਜ਼ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਕਲੋਨਾਈਜ਼ਰਜ਼ 31 ਅਕਤੂਬਰ ਤੱਕ ਕਾਲੋਨੀਆਂ ਰਜਿਸਟਰ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਕਾਲੋਨੀਆਂ ਤੇ ਪਲਾਟਾਂ ਵਾਲਿਆਂ ਦੀ ਸੁਵਿਧਾ ਲਈ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ ਤੇ ਨਾਲ ਹੀ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ।

Leave a Reply

Your email address will not be published. Required fields are marked *