ਚੰਡੀਗੜ੍ਹ (ਬਿਊਰੋ)- ਪੰਜਾਬ ਸਰਕਾਰ (Punjab Government) ਵਲੋਂ ਕੋਰੋਨਾ ਪਾਬੰਦੀਆਂ (Corona Guidlines) 10 ਅਗਸਤ ਤੱਕ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ 2 ਅਗਸਤ (2 August) ਤੋਂ ਸਾਰੇ ਸਕੂਲ ਸਾਰੀਆਂ ਜਮਾਤਾਂ ਲਈ ਖੋਲ੍ਹਣ ਦੇ ਹੁਕਮ ਵੀ ਦੇ ਦਿੱਤੇ ਗਏ ਹਨ। ਇਸ ਤੋਂ ਪਹਿਲੇ ਹੁਕਮਾਂ ਵਿਚ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੀਆਂ ਪਾਬੰਦੀਆਂ (Guidlines) ਹਟਾ ਦਿੱਤੀਆਂ ਗਈਆਂ ਸਨ। ਹੁਣ 2 ਅਗਸਤ ਤੋਂ ਪੰਜਾਬ ਦੇ ਸਕੂਲ ਖੁੱਲ੍ਹਣ ਜਾ ਰਹੇ ਹਨ। ਇਸ ਨਾਲ ਸਰਕਾਰ ਵਲੋਂ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਹੈ।
read this- ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਕਰਦੇ ਘੁਸਪੈਠੀਏ BSF ਦੀ ਫਾਇਰਿੰਗ ‘ਚ ਢੇਰ
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਜੇਕਰ ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਸਭ ਕੁਝ ਕੰਟਰੋਲ ਵਿਚ ਰਹਿੰਦਾ ਹੈ ਤਾਂ 2 ਅਗਸਤ ਤੋਂ ਸਕੂਲ ਵਿਚ ਸਾਰੀਆਂ ਕਲਾਸਾਂ ਨੂੰ ਇਜਾਜ਼ਤ ਦੇ ਦਿੱਤੀ ਜਾਵੇਗੀ। ਜਿਸ ‘ਤੇ ਅੱਜ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
read this- ਟੋਕੀਓ ਓਲੰਪਿਕਸ- ਭਾਰਤੀ ਹਾਕੀ ਟੀਮ ਨੇ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾਇਆ
ਦੱਸਣਯੋਗ ਹੈ ਕਿ ਜਦੋਂ ਤੋਂ ਕੋਰੋਨਾ ਕਾਰਣ ਲਾਕਡਾਊਨ ਲੱਗਿਆ ਹੋਇਆ ਹੈ ਉਦੋਂ ਤੋਂ ਸਕੂਲੀ ਬੱਚਿਆਂ ਦੀ ਪੜ੍ਹਾਈ ‘ਤੇ ਕਾਫੀ ਅਸਰ ਪੈ ਰਿਹਾ ਹੈ। ਭਾਵੇਂ ਸਕੂਲਾਂ ਵਲੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਇਸ ਦੇ ਬਾਵਜੂਦ ਕਈ ਮਾਤਾ-ਪਿਤਾ ਦਾ ਕਹਿਣਾ ਸੀ ਕਿ ਪਹਿਲਾਂ ਤਾਂ ਬੱਚਿਆਂ ਨੂੰ ਮੋਬਾਈਲ ਦੇਣ ਤੋਂ ਮਨਾਂ ਕਰ ਦਿੰਦੇ ਸੀ ਪਰ ਹੁਣ ਤਾਂ ਕਲਾਸਾਂ ਹੀ ਮੋਬਾਇਲ ‘ਤੇ ਲੱਗ ਰਹੀਆਂ ਹਨ ਜਿਸ ਕਾਰਣ ਬੱਚੇ ਘੰਟਿਆਂ ਬੱਧੀ ਸਕ੍ਰੀਨ ਅੱਗੇ ਬੈਠੇ ਰਹਿੰਦੇ ਹਨ, ਜਿਸ ਕਾਰਣ ਬੱਚਿਆਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਹੁਣ ਫਿਲਹਾਲ ਬੱਚੇ ਸਕੂਲ ਜਾ ਸਕਣਗੇ ਅਤੇ ਆਪਣੇ ਦੋਸਤਾਂ ਨਾਲ ਮਿਲ ਸਕਣਗੇ।


