ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਪਰਾਲੀ ਦੀ ਸਮੱਸਿਆ ਪੰਜਾਬ ਸਰਕਾਰ ਦੀ ਨੱਕ ਚ ਦਮ ਕਰ ਦਿੰਦੀ ਹੈ। ਦਸ ਦਈਏ ਕਿ ਹਰ ਸਾਲ ਦੀ ਤਰ੍ਹਾਂ ਹੀ ਇਸ ਸਾਲ ਵੀ ਪਰਾਲੀ ਦੀ ਸਮੱਸਿਆ ਸਾਹਮਣੇ ਆ ਰਹੀ ਹੈ ਜੋ ਕਿ ਵਧਦੀ ਜਾ ਰਹੀ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਹੱਥਕੰਡੇ ਅਪਣਾਏ ਜਾ ਰਹੇ ਹਨ ਜਿਸ ਨਾਲ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਤੋਂ ਨਿਜਾਤ ਪਾ ਸਕੇ। ਅਜਿਹਾ ਹੀ ਕੁਝ ਪੰਜਾਬ ਸਰਕਾਰ ਨੇ ਇਕ ਨਵਾਂ ਹੱਥਕੰਡਾ ਅਪਣਾਉਣ ਦੀ ਕੋਸ਼ਿਸ਼ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਜੋ ਵੀ ਕਿਸਾਨ ਪਰਾਲੀ ਨਹੀਂ ਸਾੜ੍ਹਨਗੇ ਉਹਨਾਂ ਨੂੰ ਬ੍ਰਾਂਡ ਅਬੈਸਡਰ ਬਣਾਇਆ ਜਾਵੇਗਾ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਨੂੰ ਆਖਿਆ ਹੈ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਕੀ ਪਰਾਲੀ ਨੂੰ ਨਾ ਸਾੜਿਆ ਜਾਵੇ। ਇਸ ਤੋਂ ਉਹਨਾਂ ਨੇ ਕਿਹਾ ਕਿ ਜੋ ਵੀ ਕਿਸਾਨ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਹੀਂ ਸਾੜ ਰਹੇ ਹਨ ਉਹ ਬਾਕੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਜਿਸ ਲਈ ਉਹਨਾਂ ਨੂੰ ਬ੍ਰਾਂਡ ਅਬੈਸਡਰ ਬਣਾਇਆ ਜਾਵੇ।

