ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅੰਦਰ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਕਵਰਪ੍ਰਤਾਪ ਸਿੰਘ ਨੇ ਵੱਖ ਵੱਖ ਪਿੰਡਾਂ ਜਾਇਜ਼ਾ ਲਿਆ।
ਕਿਸਾਨਾਂ ਦਾ 60 ਫੀਸਦੀ ਹੋਇਆ ਨੁਕਸਾਨ
ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਬਣਦਾ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਅੰਦਰ ਉਹ ਕਿਸਾਨਾਂ ਦੀ ਨੁਕਸਾਨੀ ਫਸਲ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਿਸਾਨਾਂ ਦੀ ਕਰੀਬ 50 ਤੋਂ 60 % ਨੁਕਸਾਨੀ ਗਈ ਹੈ ਅਤੇ ਕਿਸਾਨਾਂ ਨੂੰ ਆਪਣੀ ਇਸ ਫਸਲ ਤੋਂ ਬਹੁਤ ਆਸ ਸੀ ਜਿਸ ਨਾਲ ਇੰਨ੍ਹਾਂ ਨੇ ਆਪਣੇ ਘਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨੀਆਂ ਸੀ।
30 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ ਮੁਆਵਜ਼ਾ
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਘੱਟ ਤੋਂ ਘੱਟ 30 ਹਜ਼ਾਰ ਰੁਪਏ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜਾ ਮੁਆਵਜਾ ਪੰਜਾਬ ਸਰਕਾਰ ਨੇ 11 ਕਰੋੜ 50 ਲੱਖ ਰੁਪਏ ਜਾਰੀ ਕੀਤਾ ਹੈ ਇਹ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।

