ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ…

पंजाब सरकार द्वारा विधवा और निराश्रित महिलाओं के लिए 102 करोड़ रुपये से अधिक राशि जारी: डॉ. बलजीत कौर

ਚੰਡੀਗੜ੍ਹ, 19 ਅਪ੍ਰੈਲ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਕੇਂਦਰਿਤ ਅਤੇ ਨਤੀਜਾ-ਮੁੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਹਜ਼ਾਰਾਂ ਔਰਤਾਂ ਲਈ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੀਆਂ ਹੋਈਆਂ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੀਆਂ 6,83,004 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਯੋਗ ਲਾਭਪਾਤਰੀਆਂ ਨੂੰ ਨਿਰਵਿਘਨ ਪੈਨਸ਼ਨ ਜਾਰੀ ਰਹੇ। ਇਸ ਲਈ ਪੰਜਾਬ ਸਰਕਾਰ ਵੱਲੋਂ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਔਰਤਾਂ ਦੀ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, 30 ਸਾਲ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ, ਅਤੇ 60,000 ਰੁਪਏ ਜਾਂ ਇਸ ਤੋਂ ਘੱਟ ਸਾਲਾਨਾ ਆਮਦਨ ਵਾਲੀਆਂ ਔਰਤਾਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਔਰਤ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਮਿਲ ਰਹੀ ਹੈ।

 

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-April-2026

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *