ਪੰਜਾਬ ਸਰਕਾਰ ਨੌਜਵਾਨਾਂ ਨੂੰ ਦੇ ਸਕਦੀ ਹੈ 70 ਕਰੋੜ ਦੇ ‘ਸਮਾਰਟਫੋਨ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਲੋਕ ਸਭਾ ਦੀਆਂ ਚੋਣਾਂ ਤੋ ਪਹਿਲਾ ਕੁਝ ਖਾਸ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਲੋਕ ਸਭਾ ਦੀਆਂ ਚੋਣਾਂ ਤੋ ਪਹਿਲਾ ਕੁਝ ਖਾਸ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਤੋ ਪਤਾ ਚਲਿਆ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ 70 ਕਰੋੜ ਦੇ ਸਮਾਰਟ ਫੋਨਾਂ ਦੁਆਰਾ ਨੌਜਵਾਨਾਂ ਨੂੰ ਖੁਸ਼ ਕਰਨ ਦੀ ਤਿਆਰੀ ਕਰ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਲਈ ਕਰੀਬ 10 ਕਰੋੜ ਰੁਪਏ ਸਾਲ 2018-19 ਦੇ ਬਜਟ ਵਿੱਚ ਵੀ ਰੱਖਿਆ ਗਿਆ ਹੈ।

cm captain

ਨਾਲ ਹੀ 60 ਕਰੋੜ ਰੁਪਏ ਦੇ ਹੋਰ ਬਜਟ ਰੱਖਣ ਦੀ ਮੰਗ ਵੀ ਕੀਤੀ ਗਈ ਹੈ। ਜਿਸ ਨਾਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਕਰੀਬ 70 ਕਰੋੜ ਦੇ ਰੁਪਏ ਦਾ ਪ੍ਰਬੰਧ ਕਰ ਰਹੀ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਨੇ ਵਿਧਾਨਸਭਾ ਚੋਣਾਂ ਤੋਂ ਪਹਿਲਾ 18 ਤੋਂ 35 ਸਾਲ ਦੇ 50 ਲੱਖ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ।

captain smartphone

ਪਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਖਜਾਨਾ ਖਾਲੀ ਹੈ ਜਿਸ ਕਾਰਨ ਉਹਨਾਂ ਨੇ ਸਮਾਰਟ ਫੋਨ ਨਹੀਂ ਦਿੱਤੇ। ਪਰ ਹੁਣ ਉਹ ਨੌਜਵਾਨਾਂ ਨੂੰ ਸਮਾਰਟ ਫੋਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਮਾਘੀ ਤੋਂ ਪਹਿਲਾ ਨੌਜਵਾਨਾਂ ਨੂੰ ਸਮਾਰਟ ਫੋਨ ਦੇ ਸਕਦੀ ਹੈ।

Leave a Reply

Your email address will not be published. Required fields are marked *