ਪੰਜਾਬ ਸਰਕਾਰ ਨੇ ਦੇਸ਼ ਭਗਤ ਯੂਨੀਵਰਸਿਟੀ ਖ਼ਿਲਾਫ਼ ਲਏ ਸਖ਼ਤ ਫ਼ੈਸਲੇ, ਹਰ ਪੀੜਤ ਵਿਦਿਆਰਥੀ ਨੂੰ ’ਵਰਸਿਟੀ ਦੇਵੇ 10 ਲੱਖ ਰੁਪਏ

ਮੰਡੀ ਗੋਬਿੰਦਗੜ੍ਹ/ਅਮਲੋਹ: ਦੇਸ਼ ਭਗਤ ਯੂਨੀਵਰਿਸਟੀ ਤੇ ਨਰਸਿੰਗ ਦੇ ਵਿਦਿਆਰਥੀਆਂ ਵਿਚ ਚੱਲ ਰਹੇ ਵਿਵਾਦ ’ਚ ਪੰਜਾਬ ਸਰਕਾਰ ਨੇ ਦੇਸ਼ ਭਗਤ ਯੂਨੀਵਰਸਿਟੀ ਖ਼ਿਲਾਫ਼ ਸਖ਼ਤ ਫ਼ੈਸਲੇ ਲਏ ਹਨ। ਸਰਕਾਰ…

ਮੰਡੀ ਗੋਬਿੰਦਗੜ੍ਹ/ਅਮਲੋਹ: ਦੇਸ਼ ਭਗਤ ਯੂਨੀਵਰਿਸਟੀ ਤੇ ਨਰਸਿੰਗ ਦੇ ਵਿਦਿਆਰਥੀਆਂ ਵਿਚ ਚੱਲ ਰਹੇ ਵਿਵਾਦ ’ਚ ਪੰਜਾਬ ਸਰਕਾਰ ਨੇ ਦੇਸ਼ ਭਗਤ ਯੂਨੀਵਰਸਿਟੀ ਖ਼ਿਲਾਫ਼ ਸਖ਼ਤ ਫ਼ੈਸਲੇ ਲਏ ਹਨ। ਸਰਕਾਰ ਨੇ ਯੂਨੀਵਰਸਿਟੀ ਨੂੰ ਨਰਸਿੰਗ ਦੇ ਹਰ ਪੀੜਤ ਵਿਦਿਆਰਥੀ ਨੂੰ 10 ਲੱਖ ਰੁਪਏ ਅਦਾ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਵੱਲੋਂ ਸਹਿਣ ਕੀਤੇ ਮਾਨਸਿਕ ਤਣਾਅ ਤੇ ਹੋਰ ਸਹੀਆਂ ਪਰੇਸ਼ਾਨੀਆਂ ਦਾ ਮੁਆਵਜ਼ਾ ਮਿਲ ਸਕੇ।

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੇ ਆਪਣੀ ਜਾਂਚ ਰਿਪੋਰਟ ਯੂਨੀਵਰਸਿਟੀ ਦੇ ਚਾਂਸਲਰ ਨੂੰ ਭੇਜ ਕੇ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ ਜਾਣੂੰ ਕਰਵਾਇਆ ਹੈ। ਵਿਭਾਗ ਦੀ ਟੀਮ ਨੇ ਯੂਨੀਵਰਸਿਟੀ ਅਧਿਕਾਰੀਆਂ ਦੀ ਹਾਜ਼ਰੀ ਵਿਚ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ ਅਤੇ ਬਾਅਦ ਵਿਚ ਭੇਜੀ ਰਿਪੋਰਟ ਵਿਚ ਸਾਫ਼ ਲਿਖਿਆ ਹੈ ਕਿ ਯੂਨੀਵਰਸਿਟੀ ਕੋਲ ਪੂਰਾ ਢਾਂਚਾ ਵੀ ਮੌਜੂਦ ਨਹੀਂ ਹੈ। ਰਿਪੋਰਟ ਵਿਚ ਕਿਹਾ ਗਿਆ ਕਿ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਉਣਾ ਜਾਰੀ ਰੱਖੇਗੀ ਜਿਹੜੇ ਜਾਇਜ਼ ਢੰਗ ਨਾਲ ਯੂਨੀਵਰਸਿਟੀ ਵਿਚ ਦਾਖ਼ਲ ਕੀਤੇ ਗਏ ਹਨ।

 ਪੀੜਤ ਨਰਸਿੰਗ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਅਮਲੋਹ ਪੁਲਿਸ ਪਹਿਲਾਂ ਹੀ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਉਨ੍ਹਾਂ ਦੀ ਪਤਨੀ ਤਜਿੰਦਰ ਕੌਰ ਅਤੇ ਹੋਰ ਕਈ ਸਟਾਫ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਚੁੱਕੀ ਹੈ

Leave a Reply

Your email address will not be published. Required fields are marked *