Shaheed Bhagat Singh ਦੇ ਟ੍ਰਾਇਲ ਦਾ ਇਤਿਹਾਸ ਵਾਪਸ ਲਿਆਏਗੀ ਪੰਜਾਬ ਸਰਕਾਰ, ਸੀਐਮ bhagwant mann ਨੇ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨਾਲ ਜੁੜੇ ਇਤਿਹਾਸਕ ਦਸਤਾਵੇਜ਼ਾਂ ਨੂੰ ਲੈ ਕੇ ਇੱਕ ਵੱਡੀ ਪਹਿਲਕਦਮੀ…

bhagwant singh mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨਾਲ ਜੁੜੇ ਇਤਿਹਾਸਕ ਦਸਤਾਵੇਜ਼ਾਂ ਨੂੰ ਲੈ ਕੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ। ਮੁੱਖ ਮੰਤਰੀ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੂੰ ਇੱਕ ਸਰਕਾਰੀ ਪੱਤਰ ਲਿਖ ਕੇ ਸ਼ਹੀਦਾਂ ਦੇ ‘ਕੋਰਟ ਟ੍ਰਾਇਲ’ (ਅਦਾਲਤੀ ਕਾਰਵਾਈ) ਨਾਲ ਸਬੰਧਤ ਅਸਲ ਰਿਕਾਰਡ, ਆਡੀਓ ਅਤੇ ਵੀਡੀਓ ਫੁਟੇਜ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਇਨ੍ਹਾਂ ਦਸਤਾਵੇਜ਼ਾਂ ਨੂੰ ਖਟਕੜ ਕਲਾਂ ਸਥਿਤ ਵਿਰਾਸਤੀ ਕੰਪਲੈਕਸ ਵਿੱਚ ਸੁਰੱਖਿਅਤ ਕਰਨਾ ਚਾਹੁੰਦੀ ਹੈ।

ਸਕਾਟਲੈਂਡ ਦੀਆਂ ਸੰਸਥਾਵਾਂ ਕੋਲ ਸੁਰੱਖਿਅਤ ਹੈ ਇਤਿਹਾਸਕ ਰਿਕਾਰਡ

ਮੁੱਖ ਮੰਤਰੀ ਵੱਲੋਂ ਲਿਖੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਅਜਿਹੀ ਜਾਣਕਾਰੀ ਮਿਲੀ ਹੈ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਥਾਪਰ ਅਤੇ ਸ਼ਿਵਰਾਮ ਹਰੀ ਰਾਜਗੁਰੂ ਦੇ ਮੁਕੱਦਮੇ ਨਾਲ ਸਬੰਧਤ ਅਸਲ ਦਸਤਾਵੇਜ਼ ਅਤੇ ਰਿਕਾਰਡਿੰਗਜ਼ ਇਸ ਸਮੇਂ ਸਕਾਟਲੈਂਡ ਦੇ ਅਧਿਕਾਰੀਆਂ ਕੋਲ ਹਨ। ਇਹ ਇਤਿਹਾਸਕ ਸਮੱਗਰੀ ਉੱਥੋਂ ਦੇ ਕਿਸੇ ਅਜਾਇਬ ਘਰ ਜਾਂ ਸੰਸਥਾ ਵਿੱਚ ਪੁਰਾਲੇਖ (Archives) ਵਜੋਂ ਸੰਭਾਲੀ ਹੋਈ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਰਿਕਾਰਡ ਨਾ ਸਿਰਫ਼ ਪੰਜਾਬ ਦੇ ਲੋਕਾਂ ਲਈ, ਸਗੋਂ ਵਿਸ਼ਵ ਭਰ ਦੇ ਇਤਿਹਾਸਕਾਰਾਂ ਲਈ ਬਹੁਤ ਮਹੱਤਵ ਰੱਖਦੇ ਹਨ।

ਖਟਕੜ ਕਲਾਂ ਵਿਖੇ ਜਨਤਕ ਪ੍ਰਦਰਸ਼ਨੀ ਲਈ ਕੀਤੀ ਮੰਗ

ਪੰਜਾਬ ਸਰਕਾਰ ਦਾ ਉਦੇਸ਼ ਇਨ੍ਹਾਂ ਇਤਿਹਾਸਕ ਦਸਤਾਵੇਜ਼ਾਂ ਨੂੰ “ਸ਼ਹੀਦ ਭਗਤ ਸਿੰਘ ਵਿਰਾਸਤ ਕੰਪਲੈਕਸ,” ਖਟਕੜ ਕਲਾਂ ਵਿਖੇ ਡਿਜੀਟਲ ਰੂਪ ਵਿੱਚ ਸੁਰੱਖਿਅਤ ਕਰਨਾ ਅਤੇ ਆਮ ਲੋਕਾਂ ਦੀ ਪ੍ਰਦਰਸ਼ਨੀ ਲਈ ਰੱਖਣਾ ਹੈ। ਪੱਤਰ ਵਿੱਚ ਬ੍ਰਿਟਿਸ਼ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਕਾਟਲੈਂਡ ਦੇ ਸਬੰਧਤ ਵਿਭਾਗਾਂ ਨਾਲ ਇਹ ਮਾਮਲਾ ਉਠਾਉਣ ਤਾਂ ਜੋ ਇਨ੍ਹਾਂ ਦਸਤਾਵੇਜ਼ਾਂ ਦੀਆਂ ਕਾਪੀਆਂ ਪ੍ਰਾਪਤ ਕਰਨ ਦੀ ਰਸਮੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ।

ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਤਾਲਮੇਲ ਦੀ ਜ਼ਿੰਮੇਵਾਰੀ

ਇਸ ਪੂਰੀ ਪ੍ਰਕਿਰਿਆ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਨਾਲ ਤਾਲਮੇਲ ਬਣਾਉਣ ਲਈ ਪੰਜਾਬ ਸਰਕਾਰ ਨੇ ਸੀਨੀਅਰ IAS ਅਧਿਕਾਰੀ ਡਾ. ਅਭਿਨਵ ਤ੍ਰਿਖਾ (ਪ੍ਰਸ਼ਾਸਕੀ ਸਕੱਤਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ) ਦੀ ਡਿਊਟੀ ਲਗਾਈ ਹੈ। ਕਿਸੇ ਵੀ ਤਰ੍ਹਾਂ ਦੇ ਸਪੱਸ਼ਟੀਕਰਨ ਜਾਂ ਦਸਤਾਵੇਜ਼ੀ ਕਾਰਵਾਈ ਲਈ ਬ੍ਰਿਟਿਸ਼ ਅਧਿਕਾਰੀ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਣਗੇ।

ਇਤਿਹਾਸਕ ਅਤੇ ਭਾਵਨਾਤਮਕ ਪੱਖ

ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਭਾਵੁਕ ਹੁੰਦਿਆਂ ਲਿਖਿਆ ਹੈ ਕਿ ਇਹ ਦਸਤਾਵੇਜ਼ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ। ਇਹ ਕਦਮ ਸ਼ਹੀਦਾਂ ਦੀ ਕੁਰਬਾਨੀ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਇਤਿਹਾਸਕ ਤੱਥਾਂ ਨੂੰ ਅਕਾਦਮਿਕ ਖੋਜ ਲਈ ਉਪਲਬਧ ਕਰਵਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :  https://livingindianews.co.in/encounter-lawrence-bishnois-close-aide-virendra-sembi-shot-dead-opponent-gang-claims-responsibility/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ 

Leave a Reply

Your email address will not be published. Required fields are marked *