ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਲਿਖੀ ਚਿੱਠੀ, ਕਈ ਸਵਾਲ ਕੀਤੇ ਖੜ੍ਹੇ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਕਸਰ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਆਹਮੋ-ਸਾਹਮਣੇ ਰਹਿੰਦੇ ਹਨ। ਬਨਵਾਰੀ ਲਾਲ…

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਕਸਰ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਆਹਮੋ-ਸਾਹਮਣੇ ਰਹਿੰਦੇ ਹਨ। ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਕਈ ਸਵਾਲ ਖੜ੍ਹੇ ਕੀਤੇ ਹਨ। ਰਾਜਪਾਲ ਨੇ ਚਿੱਠੀ ਵਿੱਚ ਲਿਖਿਆ ਕਿ ਰਾਜ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਘੱਟ ਵਿੱਤੀ ਸਰੋਤਾਂ ਦਾ ਪ੍ਰਬੰਧਨ ਕਰਨ ਲਈ ਵਿਵੇਕਸ਼ੀਲ ਵਿੱਤੀ ਨੀਤੀਆਂ ਦੀ ਪਾਲਣਾ ਕਰੇਗਾ।

ਜਾਣਕਾਰੀ ਅਨੁਸਾਰ ਸੂਬਾ ਸਰਕਾਰ ਆਪਣੇ ਵਿੱਤੀ ਸਰੋਤਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤੇ ਕੁਸ਼ਲ ਤਰੀਕੇ ਨਾਲ ਨਹੀਂ ਕਰ ਰਹੀ ਹੈ। ਉਦਾਹਰਨ ਲਈ, 2022-23 ਵਿੱਚ ਸੂਬਾ ਸਰਕਾਰ ਨੇ ਪ੍ਰਵਾਨਿਤ ਰਾਸ਼ੀ 23,835 ਕਰੋੜ ਰੁਪਏ ਦੇ ਮੁਕਾਬਲੇ 33,886 ਕਰੋੜ ਰੁਪਏ ਦੇ ਕਰਜ਼ੇ ਲਏ ਹਨ । ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮੂਲ ਰੂਪ ਵਿੱਚ ਪ੍ਰਵਾਨ ਕੀਤੀ ਰਕਮ ਤੋਂ 10,000 ਕਰੋੜ ਵੱਧ ਹੈ। ਇਸ ਵਾਧੂ ਕਰਜ਼ੇ ਸਬੰਧੀ ਸਥਿਤੀ ਸਪੱਸ਼ਟ ਕਰਨ ਦੀ ਲੋੜ ਹੈ ਕਿਉਂਕਿ, ਸਪੱਸ਼ਟ ਤੌਰ ‘ਤੇ, ਇਸਦੀ ਵਰਤੋਂ ਪੂੰਜੀ ਸੰਪਤੀ ਦੇ ਨਿਰਮਾਣ ਲਈ ਨਹੀਂ ਕੀਤੀ ਗਈ ਹੈ।

Leave a Reply

Your email address will not be published. Required fields are marked *