ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਬਟਾਲਾ ਚ ਪਟਾਕਾ ਫੈਕਟਰੀ ਚ ਜੋਰਦਾਰ ਧਮਾਕਾ ਹੋਇਆ ਜਿਸ ਕਾਰਨ 23 ਲੋਕਾਂ ਦੀ ਮੌਤ ਹੋ ਗਈ ਜਦਕਿ 2 ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਿਹਨਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੀ ਥਾਂ ਤੇ ਰੈਸਕਿਊ ਆਪਰੇਸ਼ਨ ਲਗਾਤਾਰ ਜਾਰੀ ਹੈ।
ਦੂਜੇ ਪਾਸੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੀੜਤਾਂ ਲਈ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ।
ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਫਿਲਹਾਲ ਘਟਨਾ ਵਾਲੀ ਥਾਂ ਤੇ ਰੈਸਕਿਊ ਆਪਰੇਸ਼ਨ ਜਾਰੀ ਹੈ। ਜਿਸ ਕਾਰਨ ਲਾਸ਼ਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।


