ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਥੇ ਦੱਸ ਦੇਈਏ ਕਿ ਮਨਜੀਤ ਸਿੰਘ ਨੇ ਬੀਤੇ ਦਿਨ ਜੰਮੂ-ਕਸ਼ਮੀਰ ਵਿਖੇ ਨੌਸ਼ਹਿਰਾ ਸੈਕਟਰ ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
Also Read: ਅਰੂਸਾ ਆਲਮ ਉੱਤੇ ਮੁਹੰਮਦ ਮੁਸਤਫ਼ਾ ਦਾ ਇਕ ਹੋਰ ਹਮਲਾ, ਟਵੀਟ ਕਰ ਆਖੀ ਇਹ ਗੱਲ
ਬਹਾਦਰ ਸਿਪਾਹੀ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਸ਼ਹੀਦ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।
Also Read: ਸੁਨੀਲ ਜਾਖੜ ਨੇ ਇੰਦਰਾ ਗਾਂਧੀ ਦੀ ਬਰਸੀ ਮੌਕੇ ਆਪਣੀ ਸਰਕਾਰ ‘ਤੇ ਚੁੱਕੇ ਸਵਾਲ
17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇਕ ਭਰਾ ਛੱਡ ਗਿਆ ਹੈ।
Also Read: ਪ੍ਰਕਾਸ਼ ਸਿੰਘ ਬਾਦਲ ਦਾ ਕਾਂਗਰਸ ‘ਤੇ ਵੱਡਾ ਹਮਲਾ, ਕੈਪਟਨ ਬਾਰੇ ਵੀ ਦਿੱਤਾ ਇਹ ਬਿਆਨ



