ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ: ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ…

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ:

ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।

पंजाब सरकार द्वारा अनुसूचित जातियों के युवाओं को स्वरोजगार के लिए प्रेरित करने हेतु 351 आईटीआई विद्यार्थियों को टूल किट वितरित : डॉ. बलजीत कौर
पंजाब सरकार द्वारा अनुसूचित जातियों के युवाओं को स्वरोजगार के लिए प्रेरित करने हेतु 351 आईटीआई विद्यार्थियों को टूल किट वितरित : डॉ. बलजीत कौर

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਮਕਸਦ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ।

पंजाब सरकार द्वारा अनुसूचित जातियों के युवाओं को स्वरोजगार के लिए प्रेरित करने हेतु 351 आईटीआई विद्यार्थियों को टूल किट वितरित : डॉ. बलजीत कौर

ਉਨ੍ਹਾਂ ਦੱਸਿਆ ਕਿ ਮਲੋਟ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੀ 136ਵੀਂ ਜਯੰਤੀ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਹ ਟੂਲ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਨੇ ਸਿਰਫ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਹੀ ਨਹੀਂ ਕੀਤੀ, ਸਗੋਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਸ ਕਰਕੇ ਅੱਜ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲੀਏ।

ਉਨ੍ਹਾਂ ਦੱਸਿਆ ਕਿ ਇਹ ਟੂਲ ਕਿੱਟਾਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 9 ਆਈ.ਟੀ.ਆਈ. ਤੋਂ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਪ੍ਰਾਪਤ 351 ਸਿੱਖਿਆਰਥੀਆਂ ਨੂੰ ਵੰਡੀਆਂ ਗਈਆਂ ਹਨ। ਇਲੈਕਟ੍ਰੀਸ਼ਨ, ਰੈਫ੍ਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ ਅਤੇ ਪਲੰਬਰ ਟ੍ਰੇਡ ਨਾਲ ਸਬੰਧਿਤ ਇਹ ਟੂਲ ਕਿੱਟਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 82, ਬਠਿੰਡਾ ਦੇ 64, ਫਰੀਦਕੋਟ ਦੇ 67, ਫਾਜ਼ਿਲਕਾ ਦੇ 87 ਅਤੇ ਫਿਰੋਜ਼ਪੁਰ ਦੇ 51 ਸਿੱਖਿਆਰਥੀਆਂ ਨੂੰ ਦਿੱਤੀਆਂ ਗਈਆਂ ਹਨ, ਤਾਂ ਜੋ ਉਹ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ।

पंजाब सरकार द्वारा अनुसूचित जातियों के युवाओं को स्वरोजगार के लिए प्रेरित करने हेतु 351 आईटीआई विद्यार्थियों को टूल किट वितरित : डॉ. बलजीत कौर

ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥਣਾਂ ਨੂੰ ਲੈਪਟਾਪ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਨੂੰ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਵੰਡ ਸਮਾਗਮ ਜਲਦੀ ਆਯੋਜਿਤ ਕੀਤਾ ਜਾਵੇਗਾ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਵਿਖੇ ਨਵੇਂ ਬਣੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸੁੰਦਰ ਅਤੇ ਸਿਹਤਮੰਦ ਬਣਾਉਣ ਲਈ ਖੇਡ ਗਰਾਊਂਡ ਅਤੇ ਮਿੰਨੀ ਪਾਰਕ ਉਸਾਰੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਹ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ।

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ ਹਲਕੇ ਦੇ 24 ਪਿੰਡਾਂ ਵਿੱਚ ਵੀ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮਲੋਟ ਵਿੱਚ ਬਣਾਇਆ ਗਿਆ ਇਹ ਵਾਲੀਬਾਲ ਗਰਾਊਂਡ ਕੈਬਨਿਟ ਮੰਤਰੀ ਵੱਲੋਂ ਆਪਣੇ ਨਿੱਜੀ ਫੰਡ ਵਿੱਚੋਂ 10 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਕਰਵਾਇਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਸ਼ਨ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਜਗਮੋਹਨ ਸਿੰਘ ਮਾਨ, ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਅਤੇ ਇਲਾਕੇ ਦੇ ਹੋਰ ਪੰਤਵੰਤੇ ਸੱਜਣ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *